Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ: ਤਰੁਨਪ੍ਰੀਤ ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | September 12, 2026 08:30 PM

- ਕੇਂਦਰ ਸਰਕਾਰ, ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸਦਾ ਬਣਦਾ ਪੂਰਾ ਹਿੱਸਾ ਤੁਰੰਤ ਜਾਰੀ ਕਰਨਾ ਯਕੀਨੀ ਬਣਾਵੇ: ਸੌਂਦ
- ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ; ਪਛਵਾੜਾ ਖਾਣ ਕੋਲੇ ਦੀ ਲੋੜੀਂਦੀ ਉਪਲਬਧਤਾ ਨੂੰ ਬਣਾ ਰਹੀ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
- ਤਲਵੰਡੀ ਸਾਬੋ ਅਤੇ ਰਾਜਪੁਰਾ ਵਿਚਲੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਕੋਲ ਇੰਡੀਆ ਨਾਲ ਸਬੰਧਤ: ਤਰੁਨਪ੍ਰੀਤ ਸਿੰਘ ਸੌਂਦ
- ਪੀ.ਐਸ.ਪੀ.ਸੀ.ਐਲ. ਦੀ ਟੀਮ ਨੇ ਤਕਨੀਕੀ ਖ਼ਰਾਬੀ ਵਾਲਾ ਇੱਕ ਯੂਨਿਟ ਕਰਵਾਇਆ ਚਾਲੂ; ਬਾਕੀ ਯੂਨਿਟਾਂ ਨੂੰ ਵੀ ਜਲਦ ਚਾਲੂ ਕਰਨ ਦੇ ਯਤਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 12 ਸਤੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1, 051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ।

ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਕਿਸਾਨਾਂ ਤੇ ਸੂਬੇ ਦੀ ਆਰਥਿਕਤਾ ਲਈ ਢੁਕਵੀਂ ਅਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਕੇਂਦਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ।”

ਬਿਜਲੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ।

ਕੋਲੇ ਦੀ ਘਾਟ ਸਬੰਧੀ ਝੂਠੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਨੇ ਪਛਵਾੜਾ ਕੋਲਾ ਖਾਣ ਨੂੰ ਪਹਿਲਾਂ ਹੀ ਚਾਲੂ ਕਰ ਲਿਆ ਗਿਆ ਸੀ, ਜਿਸ ਨਾਲ ਸਰਕਾਰੀ ਬਿਜਲੀ ਉਤਪਾਦਨ ਪਲਾਂਟਾਂ ਵਾਸਤੇ ਕੋਲੇ ਦੀ ਢੁਕਵੀਂ ਉਪਲਬਧਤਾ ਯਕੀਨੀ ਬਣੀ ਹੈ।”
ਉਨ੍ਹਾਂ ਕਿਹਾ, “ਪੰਜਾਬ ਨੇ ਆਪਣੀ ਪਛਵਾੜਾ ਕੋਲਾ ਖਾਣ ਵਿੱਚੋਂ ਸਪਲਾਈ ਚਾਲੂ ਕੀਤੀ ਹੋਈ ਹੈ ਅਤੇ ਹੁਣ ਸਾਡੇ ਕੋਲ ਲੋੜੀਂਦਾ ਕੋਲਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਅਸਲ ਮੁੱਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਦਾ ਹੈ, ਜਿਸ ਲਈ ਕੋਲ ਇੰਡੀਆ ਜ਼ਿੰਮੇਵਾਰ ਹੈ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਨਿੱਜੀ ਥਰਮਲ ਪਾਵਰ ਪਲਾਂਟ ਕੋਲਾ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜੋ ਕੋਲ ਇੰਡੀਆ ਦਾ ਜ਼ਿੰਮਾ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ 10 ਥਰਮਲ ਬਿਜਲੀ ਉਤਪਾਦਨ ਯੂਨਿਟ ਹਨ, ਜਿਨ੍ਹਾਂ ਵਿੱਚ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਚਾਰ-ਚਾਰ ਯੂਨਿਟ ਅਤੇ ਗੋਇੰਦਵਾਲ ਸਾਹਿਬ ਵਿਖੇ ਦੋ ਯੂਨਿਟ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਾਵਰ ਪਲਾਂਟ ਪ੍ਰਾਈਵੇਟ ਕੰਪਨੀਆਂ ਵੱਲੋਂ ਚਲਾਏ ਜਾ ਰਹੇ ਹਨ।
ਉਨ੍ਹਾਂ ਕਿਹਾ, “ਸਾਡੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਵੱਲੋਂ ਇੱਕ ਯੂਨਿਟ ਵਿੱਚ ਆਈ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਲਿਆ ਗਿਆ ਹੈ। ਸਾਡੀ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਬਿਜਲੀ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਦੇ ਬਾਕੀ ਯੂਨਿਟਾਂ ਨੂੰ ਵੀ ਜਲਦ ਤੋਂ ਜਲਦ ਬਹਾਲ ਕਰਨ ਦੇ ਯਤਨ ਜਾਰੀ ਹਨ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖ਼ਾਸ ਕਰਕੇ ਵੱਧ ਮੰਗ ਵਾਲੇ ਸਮੇਂ ਦੌਰਾਨ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਡਾ. ਬਸੰਤ ਗਰਗ ਅਤੇ ਡਾਇਰੈਕਟਰ (ਉਤਪਾਦਨ) ਇੰਜੀ. ਪੁਨਰਦੀਪ ਸਿੰਘ ਬਰਾੜ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਯੂਨੀਵਰਸਿਟੀ ਵਿਖੇ ਪੀ ਜੀ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਨੂੰ ਕਵਰ ਕਰਦੇ ਚਾਰ ਪੇਪਰ ਹਟਾਉਣ ਦਾ ਜ਼ੋਰਦਾਰ ਵਿਰੋਧ

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12 ਕੇਸਾਂ ਦੀ ਸੁਣਵਾਈ ਦੌਰਾਨ 5,99,283 ਕੇਸਾਂ ਦਾ ਨਿਪਟਾਰਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਰੋਪੜ ਦੇ MLA ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱਟਾਂ ਦਾ ਚੁੱਕਿਆ ਮੁੱਦਾ ; ਕਿਹਾ ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ

ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

ਬਿਜਲੀ ਸੈਕਟਰ ਨੂੰ ਤਬਾਹ ਕੀਤਾ ਮਾਨ ਸਰਕਾਰ ਨੇ - ਸੁਨੀਲ ਜਾਖੜ

ਵੜਿੰਗ ਨੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਤੋਂ ਧਿਆਨ ਭਟਕਾਉਣ ਲਈ 'ਆਪ' ਵੱਲੋਂ ਸੀਜੇਪੀ ਦੀ ਵਰਤੋਂ ਕਰਨ 'ਤੇ ਵਿੰਨ੍ਹਿਆ ਨਿਸ਼ਾਨਾ

ਯੂਰਪ ਤੋਂ ਪਹਿਲੀ ਹਵਾਲਗੀ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਅਪਰਾਧੀ ਨੂੰ ਮੋਲਦੋਵਾ ਤੋਂ ਵਾਪਸ ਲਿਆਂਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ