Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋ ਅਹਿਮ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਪੰਜਾਬ ਨਿਊਜ਼ ਐਕਸਪ੍ਰੈੱਸ | August 25, 2026 05:20 PM

ਸੁਨਾਮ, 25 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੁੱਲ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ 3.10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਾਰਕੀਟ ਕਮੇਟੀ ਦੇ ਨਵੇਂ ਦਫ਼ਤਰ ਦੀ ਇਮਾਰਤ ਅਤੇ 1.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆੜ੍ਹਤੀਆ-ਮਜ਼ਦੂਰ ਮੀਟਿੰਗ ਹਾਲ/ਆਰਾਮ ਘਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਦੀ ਨਵੀਂ ਅਨਾਜ ਮੰਡੀ ਵਿੱਚ ਸ਼ੁਰੂ ਕੀਤੇ ਇਹ ਦੋਵੇਂ ਪ੍ਰੋਜੈਕਟ ਮੰਡੀ ਨਾਲ ਜੁੜੇ ਵੱਖ-ਵੱਖ ਵਰਗਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਨਵੇਂ ਮਾਰਕੀਟ ਕਮੇਟੀ ਦਫ਼ਤਰ ਦੇ ਬਣਨ ਨਾਲ ਮੰਡੀ ਪ੍ਰਬੰਧਨ ਨਾਲ ਸਬੰਧਤ ਕੰਮਕਾਜ ਲਈ ਵਧੇਰੇ ਸੁਚੱਜੀਆਂ ਅਤੇ ਸੁਵਿਧਾਜਨਕ ਸਹੂਲਤਾਂ ਉਪਲਬਧ ਹੋਣਗੀਆਂ। ਇਸੇ ਤਰ੍ਹਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਬਣਨ ਵਾਲਾ ਮੀਟਿੰਗ ਹਾਲ ਅਤੇ ਆਰਾਮ ਘਰ ਉਨ੍ਹਾਂ ਨੂੰ ਮੰਡੀ ਵਿੱਚ ਕੰਮਕਾਜ ਦੌਰਾਨ ਲੋੜੀਂਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਏਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਅਤੇ ਮੰਡੀ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੜਕਾਂ, ਪਾਣੀ, ਸਫ਼ਾਈ, ਬਿਜਲੀ, ਸ਼ੈੱਡਾਂ ਅਤੇ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੇਂ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਅਨਾਜ ਮੰਡੀ ਦੇ ਵਿਕਾਸ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੰਡੀ ਨਾਲ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੁੜੇ ਹੋਰ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਉਨ੍ਹਾਂ ਦੇ ਨੇੜੇ ਅਤੇ ਬਿਹਤਰ ਢੰਗ ਨਾਲ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ ਨੇ ਸਾਰੇ ਆੜਤੀ ਭਰਾਵਾਂ ਦਾ, ਕਿਸਾਨਾਂ , ਮਨੀਮ ਸਮੂਹ ਦਾ, ਗੱਲਾਂ ਮਜ਼ਦੂਰਾਂ ਦਾ ਤੇ ਹੋਰ ਆਏ ਸਾਰੇ ਪੰਚ ਸਰਪੰਚ, ਐਮਸੀ ਤੇ ਹਾਜ਼ਰ ਇਲਾਕਾ ਵਾਸੀਆਂ ਦਾ ਸਵਾਗਤ ਕੀਤਾ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਦੇ ਵਿਕਾਸ ਕਾਰਜਾਂ ਦੇ ਉਪਰਾਲਿਆਂ ਦੇ ਲਈ ਧੰਨਵਾਦ ਕੀਤਾ।

ਇਸ ਮੌਕੇ ਵੱਖ ਵੱਖ ਅਹੁਦੇਦਾਰ, ਪਤਵੰਤੇ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

CM ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ - ਜਥੇਦਾਰ ਗੜਗੱਜ

ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਡਾ. ਬਲਜੀਤ ਕੌਰ ਵੱਲੋਂ SC ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੱਕ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

CM ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਗੈਂਗਸਟਰਾਂ 'ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ