Wednesday, May 13, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਪੰਜਾਬ ਨਿਊਜ਼ ਐਕਸਪ੍ਰੈੱਸ | May 13, 2026 08:16 PM

- *ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼*

ਚੰਡੀਗੜ੍ਹ/ਪਟਿਆਲਾ, 13 ਮਈ: ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ।

ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਕਿਉਂਕਿ ਇਹ ਸੂਬੇ ਦੀ ਖੇਤੀਬਾੜੀ ਆਧਾਰਿਤ ਅਰਥਵਿਵਸਥਾ ਲਈ ਬਹੁਤ ਮਹੱਤਵਪੂਰਨ ਵੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਮੌਜੂਦਾ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਪਿੰਡਾਂ ਅਤੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਢਾਂਚੇ ਦੇ ਅਪਗ੍ਰੇਡ ਅਤੇ ਰੱਖ-ਰਖਾਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਬਿਜਲੀ ਕੱਟਾਂ ਨੂੰ ਘਟਾਇਆ ਜਾ ਸਕੇ ਅਤੇ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਵਾਧਾ ਹੋਵੇ। ਉਨ੍ਹਾਂ ਵਿਭਾਗ ਨੂੰ ਜਿੱਥੇ ਵੀ ਲੋੜ ਹੋਵੇ ਟ੍ਰਾਂਸਫਾਰਮਰਾਂ, ਟ੍ਰਾਂਸਮਿਸ਼ਨ ਲਾਈਨਾਂ ਅਤੇ ਹੋਰ ਉਪਕਰਨਾਂ ਦੀ ਸਮੇਂ ਸਿਰ ਤਬਦੀਲੀ ਅਤੇ ਸਮਰੱਥਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੰਤਰੀ ਨੇ ਬਿਜਲੀ ਸਪਲਾਈ ਨਾਲ ਸੰਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਣਾਲੀ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਮੰਗ ਵਾਲੇ ਸੀਜ਼ਨ ਦੌਰਾਨ ਕਿਸੇ ਵੀ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਰ ਪੱਧਰ ‘ਤੇ ਆਪਸੀ ਤਾਲਮੇਲ ਬਣਾਈ ਰੱਖਿਆ ਜਾਵੇ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਭਰੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਘਰੇਲੂ, ਖੇਤੀਬਾੜੀ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਹਤਰ ਸੇਵਾਵਾਂ ਯਕੀਨੀ ਬਣਾਉਣ ਅਤੇ ਬਿਜਲੀ ਢਾਂਚੇ ਦੇ ਆਧੁਨਿਕੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੀਟਿੰਗ ਦੌਰਾਨ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡਾ. ਇੰਦਰਪਾਲ ਸਿੰਘ, ਡਾਇਰੈਕਟਰ ਫਾਇਨੈਂਸ ਐੱਸ.ਕੇ. ਬੇਰੀ ਅਤੇ ਡਾਇਰੈਕਟਰ ਕਮਰਸ਼ੀਅਲ ਇੰਜੀ. ਹਰਸ਼ਰਨ ਕੌਰ ਤ੍ਰੇਹਨ ਸਮੇਤ ਹੋਰ ਕਈ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਕੋਈ ਕਮੀ ਨਹੀਂ ਆਵੇਗੀ, ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ CM ਮਾਨ ਨੂੰ ਦਿੱਤਾ ਭਰੋਸਾ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਧਮਕਾਉਣ ਦੀ ਸਿਆਸਤ ਸ਼ੁਰੂ: CM ਮਾਨ

ਟੀਵਾਈਈ ਚੰਡੀਗੜ੍ਹ ਚੈਪਟਰ ਫਾਈਨਲ 2025-26, ਨੌਜਵਾਨਾਂ ਦਾ ਸ਼ਾਨਦਾਰ ਪ੍ਰਦਰਸ਼ਨ, ਸਕੂਲੀ ਵਿਦਿਆਰਥੀਆਂ ਨੇ ਲਾਈਵ ਸਟਾਰਟਅੱਪ ਪੇਸ਼ ਕੀਤੇ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ