Wednesday, July 01, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਪੰਜਾਬ ਨਿਊਜ਼ ਐਕਸਪ੍ਰੈੱਸ | July 01, 2026 05:57 PM

- *ਪ੍ਰਸ਼ਾਸਨਿਕ ਸੁਧਾਰਾਂ ਅਤੇ ਕਿਸਾਨ-ਪੱਖੀ ਵਿਕਾਸ 'ਤੇ ਦਿੱਤਾ ਜ਼ੋਰ*

ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ।

ਸ੍ਰੀ ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ।

ਇਸ ਤੋਂ ਇਲਾਵਾ ਸ੍ਰੀ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

GST ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਚੀਮਾ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ: ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਐਂਬੂਲੈਂਸ ਕਰਮਚਾਰੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਨਹੀਂ ਤਾਂ ਜਾਣਗੇ ਹੜਤਾਲ 'ਤੇ

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਜਲਦ ਰਾਹਤ, ਮਾਨਸੂਨ ਦੀ ਪੰਜਾਬ 'ਚ ਹੋਈ ਐਂਟਰੀ

ਬਠਿੰਡਾ 'ਚ ਭਿਆਨਕ ਸੜਕ ਹਾਦਸਾ, ਅਮਰਨਾਥ ਯਾਤਰਾ 'ਤੇ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ

ਪੰਜਾਬ ਯੂਰੀਆ ਘੁਟਾਲੇ ਵਿੱਚ FIR ਦਰਜ, CM ਮਾਨ ਦੇ ਹੁਕਮਾਂ 'ਤੇ ਹੋਈ ਕਾਰਵਾਈ

ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਨਵਾਂ ਇਤਿਹਾਸ ਸਿਰਜਿਆ: ਸਪੀਕਰ ਸੰਧਵਾਂ

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਮਾਮਲਾ: SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ