Wednesday, April 22, 2026

Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਨਿਊਜ਼ ਐਕਸਪ੍ਰੈੱਸ | April 22, 2026 06:23 PM

- ਸੂਬੇ ਭਰ ਅੰਦਰ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
- ਕਿਹਾ-ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ

ਚੰਡੀਗੜ੍ਹ/ਗੁਰਦਾਸਪੁਰ, 22 ਅਪ੍ਰੈਲ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ ਸ੍ਰੀਮਤੀ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਵੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਸੀ।

ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਜ਼ਾਨਾ ਵੱਡੀ ਤਦਾਦ ਵਿੱਚ ਫਸਲ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਵੱਖ ਵੱਖ ਜ਼ਿਲ੍ਹਿਆਂ ਦੀਆਂ ਦਾਣਾ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ

ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖਰੀਦ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ।

ਗੁਰਦਾਸਪੁਰ ਦਾਣਾ ਮੰਡੀ ਵਿੱਚ ਫਸਲ ਲੈ ਕੇ ਪੁੱਜੇ ਪਿੰਡ ਬਾਹੀਆ ਤੋਂ ਕਿਸਾਨ ਹਰਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰੇ ਕਣਕ ਲੈ ਕੇ ਆਏ ਸਨ ਅਤੇ ਆਉਂਦੇ ਹੀ ਅੱਜ ਹੀ ਉਨ੍ਹਾਂ ਦੀ ਢੇਰੀ ਖਰੀਦ ਕੀਤੀ ਗਈ ਅਤੇ 24 ਘੰਟੇ ਅੰਦਰ ਕਿਸਾਨਾਂ ਨੂੰ ਪੇਮੈਂਟ ਕਰਨ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਨਿਭਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲੱਬਧਤਾ, ਲਿਫਟਿੰਗ, ਸਾਫ਼-ਸਫਾਈ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ ਆਦਿ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।

ਦੱਸਣਯੋਗ ਹੈ ਗੁਰਦਾਸਪੁਰ ਜ਼ਿਲ੍ਹੇ ਅੰਦਰ 1 ਲੱਖ 69 ਹਜ਼ਾਰ 195 ਮੀਟਰਕ ਟਨ ਫਸਲ ਦੀ ਖਰੀਦ (21 ਅਪ੍ਰੈਲ ਤੱਕ) ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 267 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਮਨਜੋਤ ਸਿੰਘ ਡੀ.ਐੱਫ.ਐੱਸ.ਸੀ ਗੁਰਦਾਸਪੁਰ, ਜਸਵਿੰਦਰ ਸਿੰਘ ਜ਼ਿਲ੍ਹਾ ਮੰਡੀ ਅਫਸਰ , ਵਿਜੇ ਕੁਮਾਰ ਡੀ.ਡੀ.ਐੱਮ, ਗਗਨ ਮਹਾਜਨ, ਵਪਾਰ ਮੰਡਲ ਦੇ ਪ੍ਧਾਨ ਅਸ਼ਵਨੀ ਮਹਾਜਨ, ਹਿਤੇਸ਼ ਮਹਾਜਨ ਅਤੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ - CM ਮਾਨ

ਆਪ MLA ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ - ਡਾ. ਬਲਬੀਰ ਸਿੰਘ

ਮਾਨ ਸਰਕਾਰ ਨੇ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ਼ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਚੀਮਾ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਬਣਾਏ ਗਏ ਨਵੇਂ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਚੁਣੌਤੀ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ