Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | October 01, 2026 07:04 PM

- ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਵਚਨਬੱਧ - ਲਾਲ ਚੰਦ ਕਟਾਰੂਚੱਕ
- ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ 1887 ਮੰਡੀਆਂ ਨੋਟੀਫਾਈ ਕੀਤੀਆਂ - ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਅੰਮ੍ਰਿਤਸਰ, ਅਕਤੂਬਰ 1: ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਨਗਰ ਕੌਂਸਲ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ, ਜਥੇਦਾਰ ਬਲਦੇਵ ਸਿੰਘ ਬੋਦੇਵਾਲ ਮੈਂਬਰ ਬਲਾਕ ਸੰਮਤੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜੀਵ ਭੰਡਾਰੀ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਜਤਿਨ ਵਰਮਾ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਰਈਆ ਦਾਣਾ ਮੰਡੀ ਵਿੱਚ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਸ਼ੁਰੂ ਹੋਈ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਕਿਸਾਨਾਂ ਨੂੰ ਖਰੀਦ ਸੀਜ਼ਨ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਸਾਨ ਗਗਨਦੀਪ ਸਿੰਘ ਗਗੜੇਵਾਲ ਅਤੇ ਪਰਮਿੰਦਰ ਸਿੰਘ ਜੱਲੂਪੁਰ ਦਾ ਉਨ੍ਹਾਂ ਦੀ ਫਸਲ ਖਰੀਦਣ `ਤੇ ਮੂੰਹ ਮਿੱਠਾ ਕਰਵਾਇਆ।ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਝੋਨੇ ਦੀ ਫਸਲ ਵੇਚਣ ਆਏ ਹੋਰ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ ਅਤੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵੱਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ।

ਖੁਰਾਕ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਇਸ ਖਰੀਦ ਸੀਜ਼ਨ ਲਈ ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਕਰਨ ਉਪਰੰਤ 24 ਘੰਟੇ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਯਕੀਨੀ ਬਣਾਈ ਜਾਵੇਗੀ।। ਇਸ ਤੋਂ ਇਲਾਵਾ, ਮੰਡੀਆਂ ਵਿੱਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਡਾਕਟਰੀ ਸਹੂਲਤਾਂ ਦੇ ਵੀ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਖਰੀਦ ਲਈ ਝੋਨੇ ਵਿੱਚ ਵੱਧ ਤੋਂ ਵੱਧ 17 ਫ਼ੀਸਦੀ ਨਮੀ ਦੀ ਹੱਦ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ ਲਿਆਂਦਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਚੀਮਾ

ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

ਹਰਜਿੰਦਰ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? - ਬਲਤੇਜ ਪੰਨੂ