Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਕੈਬਨਿਟ ਮੰਤਰੀ ਸੌਂਦ ਅਤੇ ਡਾ. ਬਲਜੀਤ ਕੌਰ ਨੇ ‘ਮਲੋਟ ਕਰਾਫਟ ਕੋਰੀਡੋਰ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 03:52 PM

ਮਲੋਟ/ਸ੍ਰੀ ਮੁਕਤਸਰ ਸਾਹਿਬ, 14 ਸਤੰਬਰ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਵਿਧਾਨ ਸਭਾ ਹਲਕਾ ਮਲੋਟ ਵਿਖੇ ਸ੍ਰੀ ਗੁਰੂ ਰਵਿਦਾਸ ਨਗਰ ’ਚ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ‘ਮਲੋਟ ਕਰਾਫਟ ਕੋਰੀਡੋਰ’ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਕੈਬਨਿਟ ਮੰਤਰੀ ਸੌਂਦ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਮਲੋਟ ਕਰਾਫਟ ਕੋਰੀਡੋਰ’ ਪ੍ਰੋਜੈਕਟ ਅਧੀਨ ਤਿਆਰ ਹੋਣ ਵਾਲੀ ਹੈਰੀਟੇਜ ਸਟਰੀਟ ਨੂੰ ਮੁਕੰਮਲ ਹੋਣ ’ਤੇ ਛੇ ਮਹੀਨਿਆਂ ਦਾ ਸਮਾਂ ਲੱਗੇਗਾ ਅਤੇ ਇਸ ਵਿੱਚ ਸ੍ਰੀ ਗੁਰੂ ਰਵਿਦਾਸ ਨਗਰ ਦੀਆਂ ਚਾਰ ਗਲੀਆਂ ਨੂੰ ਕਵਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਨਗਰ ਵਿੱਚ ਲੋਕ ਪੰਜਾਬੀ ਜੁੱਤੀਆਂ ਬਣਾਉਣ ਦਾ ਕੰਮ ਵੱਡੇ ਪੱਧਰ ’ਤੇ ਕਰਦੇ ਹਨ ਅਤੇ ਬਹੁਤ ਵੱਡੇ ਕਾਰੀਗਰ ਇਸ ਕੰਮ ਵਿੱਚ ਆਪਣਾ ਹੁਨਰ ਦਿਖਾ ਰਹੇ ਹਨ ਅਤੇ ਇਸ ਹੈਰੀਟੇਜ ਸਟਰੀਟ ਦੇ ਬਣਨ ਨਾਲ ਉਨ੍ਹਾਂ ਨੂੰ ਹੋਰ ਸੁੰਦਰਤਾ ਅਤੇ ਸਵੱਛਤਾ ਵਾਲਾ ਮਾਹੌਲ ਮਿਲੇਗਾ ਅਤੇ ਉਨ੍ਹਾਂ ਦੇ ਵਪਾਰ ਵਿੱਚ ਵਾਧਾ ਹੋਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਉਨ੍ਹਾਂ ਦੇ ਯਤਨਾਂ ਸਦਕਾ ਹੀ ਹੋਇਆ ਹੈ, ਜਿਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀ ਆਗਿਆ ਦਿੱਤੀ ਸੀ ਅਤੇ ਇਸ ਸ੍ਰੀ ਗੁਰੂ ਰਵਿਦਾਸ ਨਗਰ ਵਿੱਚ ਚੱਲ ਰਹੇ ਕਾਰੋਬਾਰ ਨੂੰ ਹੋਰ ਪ੍ਰਫ਼ੁੱਲਤ ਕਰਨ ਲਈ ਫੰਡ ਜਾਰੀ ਕੀਤੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਸ. ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਸ੍ਰੀ ਜਸ਼ਨ ਬਰਾੜ, ਕਾਰਜਕਾਰੀ ਇੰਜੀਨੀਅਰ ਸ੍ਰੀ ਦਲਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਮਲੋਟ ਸ੍ਰੀ ਜੋਨੀ ਗਰਗ, ਸ਼੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਵੀਨ ਕੁਮਾਰ, ਸ਼ਹਿਰੀ ਪ੍ਰਧਾਨ ਸੋਮ ਕਾਲੜਾ, ਸੱਤਪਾਲ ਗਿਰਧਰ ਦਫ਼ਤਰ ਇੰਚਾਰਜ, ਜਗਤੇਜ ਸਿੰਘ ਐਮ.ਸੀ., ਸ਼੍ਰੀ ਗੁਰੂ ਰਵਿਦਾਸ ਨਗਰ ਦੇ ਸੀਨੀਅਰ ਆਗੂ ਸਾਗਰ ਮੱਲ, ਹਰਮੇਲ ਸਿੰਘ ਸਾਬਕਾ ਕੌਂਸਲਰ, ਪੀ.ਏ. ਅਰਸ਼ ਸਿੱਧੂ, ਪੀ.ਏ. ਛਿੰਦਰ ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਆਦਿ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

CM ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ

“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ” - ਅਮਨ ਅਰੋੜਾ

ਗੈਂਗਸਟਰਾਂ 'ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ

ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ

ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ