Sunday, May 11, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Punjab

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ 

PUNJAB NEWS EXPRESS | July 15, 2023 08:25 PM
• ਪਾਣੀ ਵਧਣ ਕਾਰਨ ਪਿੰਡਾਂ ਦੇ ਸੰਪਰਕ ਨਾਲੋਂ ਟੁੱਟੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ 
• ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ 'ਤੇ ਪ੍ਰਗਟਾਈ ਸੰਤੁਸ਼ਟੀ - ਹਰਪਾਲ ਸਿੰਘ ਚੀਮਾ 
• ਮੀਂਹਾਂ ਕਾਰਨ ਹੁੰਦੇ ਨੁਕਸਾਨ ਤੋਂ ਬਚਾਅ ਲਈ ਪੰਜਾਬ ਸਰਕਾਰ ਪੁਖ਼ਤਾ ਯੋਜਨਾ ਬਣਾਏਗੀ: ਅਮਨ ਅਰੋੜਾ 
ਮੂਨਕ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰ ਗੋਇਲ ਵੀ ਹਾਜ਼ਰ ਸਨ। 
 
ਮੰਤਰੀਆਂ ਨੇ ਲਾਰਡ ਸ਼ਿਵਾ ਸਕੂਲ, ਹਮੀਰਗੜ੍ਹ, ਜਿਥੇ ਪ੍ਰਸ਼ਾਸਨ ਵੱਲੋਂ ਬਚਾਅ ਅਤੇ ਤਾਲਮੇਲ ਕੇਂਦਰ ਸਥਾਪਤ ਕੀਤਾ ਗਿਆ ਹੈ, ਦਾ ਦੌਰਾ ਕੀਤਾ। ਇਸ ਬਾਅਦ ਉਨ੍ਹਾਂ ਵੱਲੋਂ ਫੌਜ ਦੀ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਨਵਾਂਗਾਓਂ ਅਤੇ ਹੋਤੀਪੁਰ ਪਿੰਡਾਂ ਦੀਆਂ ਦੇ ਡੇਰਿਆਂ/ਢਾਣੀਆਂ ਦਾ ਦੌਰਾ ਕੀਤਾ। 
 
 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਬਾਰੇ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ, ਫੌਜ ਅਤੇ ਐਨ ਡੀ ਆਰ ਐਫ ਦੇ ਜਵਾਨਾਂ ਨਾਲ ਕਿਸ਼ਤੀਆਂ ਰਾਹੀਂ ਪਿੰਡਾਂ ਤੋਂ ਸੰਪਰਕ ਵਿੱਚ ਟੁੱਟੇ ਘਰਾਂ ਤੱਕ ਪਹੁੰਚ ਕੀਤੀ ਗਈ ਜਿੱਥੇ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ਪੱਖੋਂ ਤਸੱਲੀ ਪ੍ਰਗਟਾਈ ਹੈ।
 
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਖੇਤਾਂ, ਡੇਰਿਆਂ, ਪਿੰਡਾਂ ਲਈ ਕਿਸ਼ਤੀਆਂ ਰਾਹੀਂ ਮਦਦ ਪਹੁੰਚਾਉਣ ਲਈ ਜ਼ੋਨ ਬਣਾ ਕੇ ਹਰ ਤਰ੍ਹਾਂ ਦੀ ਸਹਾਇਤਾ ਮੁੱਹਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਮੈਡੀਕਲ ਸਹਾਇਤਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ,   ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਪਾਣੀ ਦਾ ਪੱਧਰ ਘਟ ਰਿਹਾ ਹੈ, ਜਿਸ ਉਪਰੰਤ ਪ੍ਰਭਾਵਤ ਲੋਕਾਂ ਦੇ ਮੁੜ ਵਸੇਬੇ ਲਈ ਕਾਰਵਾਈ ਆਰੰਭੀ ਜਾਵੇਗੀ ਅਤੇ ਜਲਦੀ ਹੀ ਜਨਜੀਵਨ ਆਮ ਵਾਂਗ ਹੋਵੇਗਾ। 
 
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਪੁਖਤਾ ਯੋਜਨਾ ਤਿਆਰ ਕੀਤੀ ਜਾਵੇਗੀ ਜਿਸ ਨਾਲ ਹਰ ਸਾਲ ਮੀਂਹਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨ ਡੀ ਆਰ ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਸਾਂਝੇ ਤੌਰ ਉੱਤੇ ਯਤਨਸ਼ੀਲ ਹਨ।
ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੇਤੇ ਤੌਰ ਉਤੇ ਕੀਤੇ ਗਏ ਉਪਰਾਲਿਆਂ ਸਦਕਾ ਡਰੇਨਾਂ ਦੀ ਸਾਫ ਸਫਾਈ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਇਸ ਵਾਰ ਘੱਗਰ ਵਿੱਚ 752 ਫੁੱਟ ਤੋਂ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਕਾਰਨ ਖ਼ਤਰੇ ਦਾ ਕਾਰਨ ਬਣਿਆ ਜਦੋਂਕਿ ਪਹਿਲਾਂ ਇਹ 748 ਫੁੱਟ ਪਾਣੀ ਦੇ ਲੈਵਲ ‘ਤੇ ਹੀ ਟੁੱਟ ਜਾਂਦਾ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜ, ਬਚਾਓ ਕਾਰਜ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਢੰਗ ਨਾਲ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀ ਸਥਿਤੀ ਪੈਦਾ ਨਾ ਹੁੰਦੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੇ ਹਮੀਰਗੜ੍ਹ ਵਿਚ ਸਥਾਪਤ ਰਾਹਤ ਕੇਂਦਰ ਵਿਖੇ ਜਾਇਜ਼ਾ ਲੈਂਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

ਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀ

ਦਿੱਲੀ ਤੋਂ 'ਆਪ' ਆਗੂ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਬਣੇ ਹੋਏ ਹਨ-ਸਤਨਾਮ ਸਿੰਘ ਚਾਹਲ

'ਆਪ' ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਖ਼ਤ ਆਲੋਚਨਾ, ਡੀਟੀਐਫ 'ਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਸੁਧਾਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਬਾਠ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਾਲ ਧੋਖਾ ਕੀਤਾ"-ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਮੁੱਖ ਮੰਤਰੀ 'ਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਦਾ ਦੋਸ਼ ਲਗਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ