Saturday, April 27, 2024

Punjab

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

PUNJAB NEWS EXPRESS | March 14, 2024 09:13 PM

ਚੰਡੀਗੜ੍ਹ, : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸ਼ਾਮਲ ਸਨ, ਨੇ ਇਨ੍ਹਾਂ ਯੂਨੀਅਨਾਂ ਦੇ ਆਗੂਆਂ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚ ਦਰਜ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਨ੍ਹਾਂ ਮੁੱਦਿਆਂ 'ਤੇ ਵਿਆਪਕ ਚਰਚਾ ਦੌਰਾਨ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਸਕੱਤਰ ਮਾਲ ਵਿਭਾਗ ਸ਼੍ਰੀਮਤੀ ਅਲਕਨੰਦਾ ਦਿਆਲ, ਵਿੱਤ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਵਿਨੈ ਬੁਬਲਾਨੀ ਅਤੇ ਵਧੀਕ ਰਜਿਸਟਰਾਰ ਸਹਿਕਾਰਤਾ (ਐਡਮਿਨ) ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਸਬ-ਕਮੇਟੀ ਨੂੰ ਇਨ੍ਹਾਂ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਅਨੁਸਾਰ ਵਿਹਾਰਕਤਾ, ਮੌਜੂਦਾ ਸਥਿਤੀ ਅਤੇ ਵਿੱਤੀ ਜਿੰਮੇਵਾਰੀ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਵਿਚਾਰ-ਵਟਾਂਦਰੇ ਦੌਰਾਨ ਯੂਨੀਅਨ ਆਗੂਆਂ ਵੱਲੋਂ ਸਾਂਝੇ ਕੀਤੇ ਗਏ ਕੁਝ ਮੁੱਦਿਆਂ ਬਾਰੇ ਸਬ-ਕਮੇਟੀ ਨੇ ਉਨ੍ਹਾਂ ਤੋਂ ਸਾਰਥਿਕ ਹੱਲ ਲਈ ਸੁਝਾਅ ਮੰਗੇ। ਸਬ-ਕਮੇਟੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਮਸਲਿਆਂ ਨੂੰ ਹੱਲ ਕਰ ਲਿਆ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਯਤਨਸ਼ੀਲ ਹੈ।

ਅੱਜ ਕੈਬਨਿਟ ਸਬ-ਕਮੇਟੀ ਵੱਲੋਂ ਜਿੰਨ੍ਹਾਂ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਉਨ੍ਹਾਂ ਵਿੱਚ ਸਰਵ ਸਿੱਖਿਆ ਅਭਿਆਨ/ਮਿਡ ਡੇਅ ਮੀਲ ਆਫਿਸ ਇੰਪਲਾਈਜ਼ ਯੂਨੀਅਨ, ਪੰਜਾਬ ਨੰਬਰਦਾਰ ਯੂਨੀਅਨ, ਲੈਂਡ ਮਾਰਗੇਜ ਬੈਂਕ ਇੰਪਲਾਈਜ਼ ਯੂਨੀਅਨ, ਮਿਡ ਡੇ ਮੀਲ ਅਤੇ ਸਫਾਈ ਵਰਕਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਬੇਰੋਜ਼ਗਾਰ ਸਾਂਝਾ ਮੋਰਚਾ, ਅਨਏਡਿਡ ਸਟਾਫ਼ ਫਰੰਟ, ਅਤੇ ਪੰਜਾਬ ਤਨਖਾਹ ਸਕੇਲ ਬਹਾਲੀ ਸਾਂਝ ਫਰੰਟ ਸ਼ਾਮਿਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ