Sunday, April 19, 2026

Punjab

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਠਿਕਾਣਿਆਂ 'ਤੇ ED ਨੇ ਮਾਰੀ ਰੇਡ

ਪੰਜਾਬ ਨਿਊਜ਼ ਐਕਸਪ੍ਰੈੱਸ | April 17, 2026 11:11 AM

ਚੰਡੀਗੜ੍ਹ: ਆਪ ਦੇ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ। ਈਡੀ ਦੀ ਟੀਮ ਸਵੇਰੇ ਹੀ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚੀ, ਜਿੱਥੇ ਬਾਹਰ ਕੇਂਦਰੀ ਸੁਰੱਖਿਆ ਬਲਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ED ਵੱਲੋਂ ਇਕੋ ਸਮੇਂ ਕਈ ਥਾਵਾਂ ‘ਤੇ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਇਲਾਵਾ ਉਨ੍ਹਾਂ ਨਾਲ ਸੰਬੰਧਿਤ ਹੋਰ ਠਿਕਾਣਿਆਂ ‘ਤੇ ਵੀ ਛਾਪੇ ਮਾਰੇ ਗਏ ਹਨ। ED ਦੇ ਸਰੋਤਾਂ ਮੁਤਾਬਕ, ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇਕ ਪੁਰਾਣੇ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ।

ਇਹ ਗੱਲ ਵੀ ਦੱਸਣਯੋਗ ਹੈ ਕਿ ਅਜੇ ਦੋ ਦਿਨ ਪਹਿਲਾਂ ਹੋ ਆਪ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਵੀ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਜੋ ਕਿ 24 ਘੰਟੇ ਤੋਂ ਵੱਧ ਸਮਾਂ ਚੱਲੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿਧਾਨ ਸਭਾ 'ਚ ਪਾਸ ਹੋਇਆ ਬੇਅਦਬੀ ਬਿੱਲ ਬਣਿਆ ਕਾਨੂੰਨ, ਗਵਰਨਰ ਨੇ ਕੀਤੇ ਦਸਤਖਤ

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

CM ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ, ਪੜ੍ਹੋ ਲਏ ਗਏ ਹੋਰ ਕਿਹੜੇ-ਕਿਹੜੇ ਫੈਸਲੇ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ