Thursday, May 16, 2024

Punjab

ਕੌਮ ਵੱਲੋਂ ਘੱਲੂਘਾਰੇ ਦੀ ਯਾਦ ਮਨਾਉਣ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ- ਐਡਵੋਕੇਟ ਧਾਮੀ

ਅਮਰੀਕ ਸਿੰਘ  | June 06, 2023 11:32 PM
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ੀ ਦੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਮੌਕਾ ਦੇਣ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਘੱਲੂਘਾਰਾ ਹਫ਼ਤੇ ਦੌਰਾਨ ਸਿੱਖ ਕੌਮ ਭਾਵੁਕ ਪਲਾਂ ਵਿੱਚੋਂ ਲੰਘ ਰਹੀ ਹੈ, ਜਦਕਿ ਦੂਜੇ ਪਾਸੇ ਬੀਬੀ ਜਗੀਰ ਕੌਰ ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਜਮਾਤ ਦਾ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਵਾਗਤ ਕਰ ਰਹੀ ਹੈ। ਇਹ ਸਿੱਖ ਵਿਰੋਧੀ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਦੀ ਕੋਝੀ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਆਪਣੇ ਸਿਆਸੀ ਹਿੱਤਾਂ ਲਈ ਕੌਮੀ ਹਿੱਤ ਭੁੱਲ ਰਹੇ ਹਨ। ਜੇਕਰ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਬੀਬੀ ਜਗੀਰ ਕੌਰ ਮੰਚ ਦੇਣਾ ਚਾਹੁੰਦੇ ਹਨ ਤਾਂ ਇਸ ਦਾ ਸਿੱਧਾ ਅਰਥ ਇਹ ਹੈ ਕਿ ਉਹ ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ-ਸੰਭਾਲ ਹਮੇਸ਼ਾ ਹੀ ਪੰਥ ਹਤੈਸ਼ੀ ਲੋਕਾਂ ਦੇ ਹੱਥਾਂ ਵਿਚ ਰਹੀ ਹੈ ਅਤੇ ਭਵਿੱਖ ਵਿਚ ਵੀ ਪੰਥਕ ਸੋਚ ਵਾਲੇ ਲੋਕ ਹੀ ਸੰਗਤਾਂ ਵੱਲੋਂ ਚੁਣੇ ਜਾਣਗੇ। ਕੇਵਲ ਗੁਰਦੁਆਰਾ ਸਾਹਿਬਾਨ ’ਤੇ ਕਾਬਜ਼ ਹੋਣ ਦੀ ਨੀਅਤ ਨਾਲ ਚੋਣਾਂ ਲੜਨ ਵਾਲੇ ਲੋਕਾਂ ਨੂੰ ਸੰਗਤਾਂ ਮੂੰਹ ਨਹੀਂ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ, ਪਰ ਅਜਿਹਾ ਕਰਨ ਵਾਲਿਆਂ ਨੂੰ ਕਦੇ ਸਫਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਤਤਕਾਲੀ ਮੁੱਖ ਮੰਤਰੀ ਸ. ਪ੍ਰਤਾਪ ਸਿੰਘ ਕੈਰੋਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸਮਿਆਂ ਦੌਰਾਨ ਗੁਰੂ ਘਰਾਂ ’ਤੇ ਕਬਜ਼ੇ ਦਾ ਕੋਝਾ ਯਤਨ ਕੀਤਾ ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਹੁਣ ਬੀਬੀ ਜਗੀਰ ਕੌਰ ਇਸੇ ਰਸਤੇ ’ਤੇ ਚੱਲ ਕੇ ਗੁਰੂ ਘਰਾਂ ਦਾ ਪ੍ਰਬੰਧ ਹਥਿਆਉਣਾ ਚਾਹੁੰਦੇ ਹਨ। ਉਨ੍ਹਾਂ ਦੇ ਬਿਆਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਲਈ ਪੰਥ ਵਿਰੋਧੀਆਂ ਦਾ ਸਹਾਰਾ ਲੈਣ ਤੋਂ ਗੁਰੇਜ ਨਹੀਂ ਕਰਨਗੇ। ਕੀ ਇਹ ਪੰਥਕ ਸੇਵਾ ਵੱਲ ਵੱਧਦਾ ਕਦਮ ਹੈ ਜਾਂ ਸਿੱਖ ਸੰਸਥਾਵਾਂ ਨੂੰ ਪੰਥ ਵਿਰੋਧੀਆਂ ਦੇ ਹੱਥਾਂ ਵਿਚ ਦੇਣ ਦੀ ਪਰਕਿਰਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਬਿਆਨ ਨੇ ਉਸ ਦੀ ਹਕੀਕਤ ਸੰਗਤ ਸਾਹਮਣੇ ਰੱਖ ਦਿੱਤੀ ਹੈ ਅਤੇ ਹੁਣ ਉਸ ਦੀ ਅਖੌਤੀ ਪੰਥਕ ਵਿਚਾਰਧਾਰਾ ਬਾਰੇ ਕੋਈ ਭੁਲੇਖਾ ਨਹੀਂ ਰਹਿ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ