Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 04:55 PM

- *ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼; ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ*
- *ਸਿੱਧਵਾਂ ਬੇਟ ਵਿਖੇ ਰੇਤ ਨਾਲ ਲੱਦਿਆ ਬਿਨਾਂ ਨੰਬਰ ਵਾਲਾ ਟਿੱਪਰ ਜ਼ਬਤ*
- *ਸੂਬੇ ਵਿੱਚ ਹੁਣ ਤੱਕ 245 ਐਫ.ਆਈ.ਆਰ, 598 ਚਲਾਨ ਜਾਰੀ; ਕਰੀਬ 8 ਕਰੋੜ ਰੁਪਏ ਦੇ ਜੁਰਮਾਨੇ ਲਾਏ*

ਚੰਡੀਗੜ੍ਹ/ਅੰਮ੍ਰਿਤਸਰ/ਲੁਧਿਆਣਾ, 7 ਅਕਤੂਬਰ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ ਅਹਿਮ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗ਼ੈਰ-ਕਾਨੂੰਨੀ ਰੇਤ ਖਣਨ ਵਾਲੀ ਥਾਂ ’ਤੇ ਛਾਪੇਮਾਰੀ ਕਰਦਿਆਂ ਮੌਕੇ ’ਤੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ ਤਿੰਨ ਜੇ.ਸੀ.ਬੀ. ਮਸ਼ੀਨਾਂ (ਚੈਸੀ ਨੰਬਰ ਆਰ.ਏ.ਜੇ.3ਡੀ.ਐਕਸ.ਐਕਸ.4ਏ03117476, ਐਚ.ਏ.ਆਰ.3ਡੀ.ਐਕਸਐਕਸ.4ਕੇ03070706 ਤੇ ਇੱਕ ਬਿਨਾਂ ਨੰਬਰ ਵਾਲੀ ਜੇ.ਸੀ.ਬੀ. ਮਸ਼ੀਨ) ਅਤੇ ਸੱਤ ਟਿੱਪਰ ਟਰੱਕਾਂ (ਨੰਬਰ ਪੀ.ਬੀ 02 ਡੀ.ਐਕਸ 5572, ਪੀ.ਬੀ 02 ਈ.ਜੇ 0301, ਪੀ.ਬੀ 02 ਈ.ਸੀ 7695, ਪੀ.ਬੀ 02 ਈ.ਆਰ 7191, ਪੀ.ਬੀ 02 ਈ.ਈ 6944, ਪੀ.ਬੀ 02 ਈ.ਜੇ 0410 ਅਤੇ ਪੀ.ਬੀ 02 ਈ.ਕਿਊ 9399) ਦੀ ਪਛਾਣ ਕੀਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957’ ਦੀ ਧਾਰਾ 21(1) ਤਹਿਤ ਥਾਣਾ ਭਿੰਦੀ ਸੈਦਾਂ ਵਿਖੇ ਐਫ.ਆਈ.ਆਰ. ਨੰਬਰ 0160/2026 ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਜ਼ਮੀਨ ਮਾਲਕਾਂ ਅਤੇ ਵਾਹਨਾਂ/ਮਸ਼ੀਨਾਂ ਦੇ ਮਾਲਕਾਂ ਦੀ ਪਛਾਣ ਕਰਨ ਤੇ ਵੇਰਵਿਆਂ ਦੀ ਪੁਣਛਾਣ ਲਈ ਪੁਲਿਸ ਜਾਂਚ ਜਾਰੀ ਹੈ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਖਣਨ ਵਿਭਾਗ ਲੁਧਿਆਣਾ ਵੱਲੋਂ ਕੀਤੀ ਇੱਕ ਹੋਰ ਕਾਰਵਾਈ ਤਹਿਤ ਸਿੱਧਵਾਂ ਬੇਟ ਖੇਤਰ ਤੋਂ ਆ ਰਹੇ ਰੇਤ ਨਾਲ ਭਰੇ ਇੱਕ ਟਿੱਪਰ ਨੂੰ ਰਾਤ ਸਮੇਂ ਰੋਕ ਕੇ ਚੈੱਕ ਕੀਤਾ ਗਿਆ। ਜਾਂਚ ਦੌਰਾਨ ਪਾਇਆ ਗਿਆ ਕਿ ਵਾਹਨ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ।

ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਖਣਨ ਵਿਭਾਗ ਨੇ ਬਿਨਾਂ ਨੰਬਰ ਵਾਲਾ ਟਿੱਪਰ ਥਾਣਾ ਸਿੱਧਵਾਂ ਬੇਟ ਦੇ ਹਵਾਲੇ ਕੀਤਾ ਅਤੇ ਮਿਤੀ 06-10-2026 ਨੂੰ ਐਫ.ਆਈ.ਆਰ. ਨੰਬਰ 283 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਗੇ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ 6 ਅਕਤੂਬਰ, 2026 ਤੱਕ ਸੂਬੇ ਭਰ ਵਿੱਚ 247 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਨਿਯਮ 74 ਤੇ 75 ਤਹਿਤ 598 ਚਲਾਨ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 7.92 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ, ਜਿਸ ਵਿੱਚੋਂ 7.69 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਸੂਲੀ ਜਾ ਚੁੱਕੀ ਹੈ।

ਕੁਝ ਮੁੱਖ ਜ਼ਿਲ੍ਹਿਆਂ ਦੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 16 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 25 ਚਲਾਨਾਂ ਤਹਿਤ 46.87 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਜਿਸ ਵਿੱਚੋਂ 42.79 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਹੁਸ਼ਿਆਰਪੁਰ ਵਿੱਚ 20 ਐਫ.ਆਈ.ਆਰ. ਅਤੇ 84 ਚਲਾਨ ਦਰਜ ਕੀਤੇ ਗਏ, ਜਿਸ ਵਿੱਚ 129.39 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਅਤੇ 125.81 ਲੱਖ ਰੁਪਏ ਦੀ ਵਸੂਲੀ ਹੋਈ ਜਦਕਿ ਪਠਾਨਕੋਟ ਵਿੱਚ 5 ਐਫ.ਆਈ.ਆਰ. ਅਤੇ 101 ਚਲਾਨ ਦਰਜ ਕੀਤੇ ਗਏ, ਜਿਸ ਵਿੱਚ 176.89 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਪੂਰੀ ਰਕਮ ਵਸੂਲੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਵਿੱਚ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ 55 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 24 ਚਲਾਨ ਕੀਤੇ ਗਏ, ਜਿਸ ਵਿੱਚ 39.57 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਪੂਰੀ ਰਕਮ ਵਸੂਲੀ ਜਾ ਚੁੱਕੀ ਹੈ। ਐਸ.ਏ.ਐਸ. ਨਗਰ ਵਿੱਚ 27 ਐਫ.ਆਈ.ਆਰ. ਅਤੇ 67 ਚਲਾਨ ਕੀਤੇ ਗਏ ਜਿਸ ਵਿੱਚ 87.95 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਅਤੇ 82.86 ਲੱਖ ਰੁਪਏ ਦੀ ਵਸੂਲੀ ਹੋਈ ਜਦਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 32 ਐਫ.ਆਈ.ਆਰ. ਅਤੇ 30 ਚਲਾਨ ਕੀਤੇ ਗਏ, ਜਿਸ ਵਿੱਚ 52.99 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਅਤੇ 48.91 ਲੱਖ ਰੁਪਏ ਦੀ ਵਸੂਲੀ ਹੋਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਪੁਸ਼ਤਾਂ ਤੋਂ ਵਸਦੇ ਘਰਾਂ ਨੂੰ ਮਿਲੀ ਮਾਲਕੀ ਦੀ ਦਸਤਾਵੇਜ਼ੀ ਪਛਾਣ; 367 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

ਭਿਆਨਕ ਸੜਕ ਹਾਦਸੇ 'ਚ 3 ਨਾਬਾਲਗਾਂ ਦੀ ਮੌਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ

ਪੰਜਾਬ ’ਚ ਪਰਾਲੀ ਸਾੜਨ ਦੀਆਂ 84 ਘਟਨਾਵਾਂ, ਪਿਛਲੇ ਸਾਲ ਨਾਲੋਂ ਮਾਮਲਿਆਂ ਵਿੱਚ 12% ਦੀ ਗਿਰਾਵਟ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ