Wednesday, October 14, 2026
ਤਾਜਾ ਖਬਰਾਂ
• ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

Punjab

ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਨਿਊਜ਼ ਐਕਸਪ੍ਰੈੱਸ | October 14, 2026 03:42 PM

• *ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ 98 ਨੌਜਵਾਨਾਂ ਨੂੰ ਦਿੱਤੀ ਨੌਕਰੀ: ਖੁੱਡੀਆਂ*

ਚੰਡੀਗੜ੍ਹ, 14 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਲ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ। ਇਹਨਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸੇਵਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਨੌਜਵਾਨਾਂ ਦੇ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ 70, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ ਕੀਤੀਆਂ ਗਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਨ੍ਹਾਂ ਭਰਤੀਆਂ ਵਿੱਚ 56 ਡੇਅਰੀ ਵਿਕਾਸ ਇੰਸਪੈਕਟਰ (ਗ੍ਰੇਡ-2), ਸੱਤ ਕਲਰਕ, ਤਿੰਨ ਕਲਰਕ (ਆਈ.ਟੀ.), ਪੰਜ ਸਟੈਨੋਟਾਈਪਿਸਟ, ਦੋ ਸਹਾਇਕ ਕੈਮਿਸਟ, ਦੋ ਡਰਾਈਵਰ, 20 ਸੇਵਾਦਾਰ ਅਤੇ ਤਿੰਨ ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ GST ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼

ਪਰਮਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਮੁਲਾਜ਼ਮ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ