Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਖੁੱਡੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 05:41 PM

- ਪਸ਼ੂਆਂ ਦੇ ਇਲਾਜ ਅਤੇ ਸੇਵਾ ਲਈ ਰਜਿਸਟਰਡ ਗਊਸ਼ਾਲਾਵਾਂ ਨੂੰ ਕੈਟਲ ਲਿਫਟਰ ਕੀਤੇ ਜਾਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਗਸਤ: ਪਸ਼ੂ ਪਾਲਣ ਵਿਭਾਗ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਵਿੱਚ ਸਾਂਭੇ ਜਾ ਰਹੇ ਬੇਸਹਾਰਾ ਪਸ਼ੂਆਂ ਦੇ ਇਲਾਜ ਅਤੇ ਸੇਵਾ ਲਈ ਕੈਟਲ ਲਿਫਟਰ ਜਾਰੀ ਕਰਨ ਦਾ ਸਮਾਗਮ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਕੀਤਾ ਗਿਆ। ਇਸ ਮੌਕੇ ਪਸ਼ੂ ਪਾਲਣ ਮੱਛੀ ਪਾਲਣ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ, ਡਾ. ਬਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।

ਇਸ ਮੌਕੇ ਬੋਲਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਰਾਜ ਦੇ ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਰਾਜ ਸਰਕਾਰ ਵੱਲੋਂ ਗਊ ਸੇਵਕਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ ਕੀਤੇ ਗਏ ਹਨ। ਜਿਸ ਨਾਲ ਗਊਸ਼ਾਲਾਵਾਂ ਨੂੰ ਕਰੋੜਾਂ ਰੁਪਏ ਸਲਾਨਾ ਦੀ ਰਾਹਤ ਮਿਲੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਉਸ਼ਾਲਾਵਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਕੈਬਨਿਟ ਮੰਤਰੀ ਸ. ਖੁੱਡੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਹਾਜ਼ਰ ਪ੍ਰਬੰਧਕਾਂ ਨੂੰ ਕੈਟਲ ਲਿਫਟਰ ਵੰਡੇ ਗਏ। ਮਹਾਂਵੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਬਾ ਸੰਦੀਪ ਜੂਰੀ ਨੇ ਦੋਵਾਂ ਕੈਬਨਿਟ ਮੰਤਰੀਆਂ ਦਾ ਗਊਸ਼ਾਲਾ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ, ਸਹਾਇਕ ਡਾਇਰੈਕਟਰ ਡਾ. ਵਿਨੋਦ ਕੁਮਾਰ, ਗਊਸ਼ਾਲਾ ਦੇ ਨੋਡਲ ਅਫਸਰ ਡਾਕਟਰ ਅਮਨਦੀਪ ਸੇਠੀ ਅਤੇ ਸਮੂਹ ਸਟਾਫ ਹਾਜ਼ਰ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਪੀਕਰ ਕੁਲਤਾਰ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਵੜਿੰਗ ਦੀ ਮਾਨ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਚੁਣੌਤੀ: ਚੇਤਾਵਨੀ ਦਿੰਦਿਆਂ ਕਿਹਾ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਆਖਰੀ ਦਿਨ ਹੋਵੇਗਾ

ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਨਾ ‘ਆਪ’ ਸਰਕਾਰ ਦੀ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਗਟਾਵਾ: ਕੇਵਲ ਢਿੱਲੋਂ

ਪਰਿਵਾਰਾਂ, ਸੂਰਮਿਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ - ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

27 ਅਗਸਤ ਦੀ ਹੜਤਾਲ ਦੌਰਾਨ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ

CM ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ 'ਸਨਮਾਨ ਰਾਸ਼ੀ' ਭੇਜੀ