Saturday, August 22, 2026
ਤਾਜਾ ਖਬਰਾਂ
ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂਅਧਿਆਪਕਾਂ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈਣ ਦਾ ਸੂਚਨਾ ਪੱਤਰ ਜਿਲਾ ਸਿੱਖਿਆ ਅਫਸਰਾਂ ਨੂੰ ਸੌਂਪਿਆ

Punjab

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਮੁੰਡੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | August 22, 2026 05:23 PM

- *ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਹੋਵੇਗੀ ਆਮਦਨ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ*

ਚੰਡੀਗੜ੍ਹ, 22 ਅਗਸਤ: ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ 'ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ ਕਰਨ ਨਾਲ ਸ਼ਹਿਰ ਦੀ ਜਿਥੇ ਰਾਸ਼ਟਰੀ ਪੱਧਰ 'ਤੇ ਨਿਵੇਕਲੀ ਪਛਾਣ ਬਣੇਗੀ, ਉਥੇ ਸੂਬੇ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਿਲਾਮੀ ਵਿੱਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਨਿਲਾਮ ਕੀਤੀਆਂ ਗਈਆਂ ਪ੍ਰਾਪਰਟੀਆਂ ਵਿੱਚ ਮੋਹਾਲੀ ਦੇ ਵੱਖ-ਵੱਖ ਸੈਕਟਰਾਂ/ਪ੍ਰਾਜੈਕਟਾਂ ਵਿਖੇ ਸਥਿਤ ਮਿਕਸ ਲੈਂਡ ਯੂਜ਼, ਹੋਟਲ, ਹਸਪਤਾਲ ਅਤੇ ਵਪਾਰਕ ਸਾਈਟਾਂ ਸ਼ਾਮਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੀਲ ਗਰਗ ਸਪੋਕਸਪਰਸਨ ਨਿਯੁਕਤ: ਕਿਹਾ ; ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਵੱਧ ਤੋਂ ਵੱਧ ਜਾਗਰੂਕ

ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਚੁਟਕਲੇ ਸੁਣਾ ਕੇ ਟਾਈਮ ਪਾਸ ਕਰ ਰਹੇ ਹਨ : CM ਨਾਇਬ ਸੈਣੀ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ: ਕਾਲਕਾ, ਕਾਹਲੋਂ

ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਮਰੀਕਾ NRI ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

ਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ