Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Punjab

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

October 13, 2026 02:00 AM

ਮਰਿਯਾਦਾ ਵਿੱਚ ਰਹਿ ਕੇ ਗੁਰੂ ਘਰ ਦਾ ਆਸਰਾ ਲੈਣ ਵਾਲੇ ਹਰ ਮਜ਼ਲੂਮ ਦੀ ਰੱਖਿਆ ਕਰਨਾ ਸਿੱਖ ਕੌਮ ਦਾ ਫਰਜ਼ ਪਰ ਗੁਰੂ ਘਰ ਦੀ ਹਦੂਦ ਅੰਦਰ ਨਾਅਰੇਬਾਜ਼ੀ ਕਰਨਾ ਮੰਦਭਾਗਾ
ਮੁੱਲਾਂਪੁਰ ਦਾਖਾ:  ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੀ ਹਦੂਦ ਅੰਦਰ ਦਿੱਲੀ ਪੁਲਿਸ ਕੀਤੀ ਗਈ ਮਰਿਯਾਦਾ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸਰਦਾਰ ਇਯਾਲੀ ਨੇ ਕਿਹਾ ਕਿ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਨੂੰ ਲੈਕੇ ਦੇਸ਼ ਦੇ ਨੌਜਵਾਨਾਂ ਵਲੋਂ ਜੰਤਰ ਮੰਤਰ ਉਪਰ ਕੀਤੇ ਪ੍ਰਦਰਸ਼ਨ ਨੂੰ ਰੋਕਣ ਲਈ ਅਤੇ ਨੌਜਵਾਨਾਂ ਗ੍ਰਿਫਤਾਰ ਕਰਨ ਲਈ ਦਿੱਲੀ ਪੁਲਿਸ ਦੇ ਜਵਾਨਾਂ ਦਾ ਨੰਗੇ ਸਿਰ ਅਤੇ ਜੋੜਿਆਂ ਸਮੇਤ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਜਾਣਾ ਸਿੱਖ ਮਰਿਯਾਦਾ ਦੀ ਵੱਡੀ ਉਲੰਘਣਾ ਹੈ, ਦੇਸ਼ ਵਿਦੇਸ਼ ਵਿੱਚ ਵਸਦਾ ਅੱਜ ਹਰ ਸਿੱਖ ਦਿੱਲੀ ਪੁਲਿਸ ਦੀ ਇਸ ਗੈਰ ਜ਼ਿਮੇਵਾਰਨਾ ਕਰਵਾਈ ਤੋ ਪੂਰੀ ਤਰਾਂ ਹਤਾਸ਼ ਹੈ।

ਸਰਦਾਰ ਇਯਾਲੀ ਨੇ ਕਿਹਾ ਕਿ, ਪਿਛਲੇ ਦੋ ਦਿਨ ਤੋਂ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਉਪਰ ਦਿੱਲੀ ਪੁਲਿਸ ਦੇ ਜਵਾਨਾਂ ਦੀਆਂ ਗੁਰੂ ਘਰ ਵੜਨ ਦੀਆਂ ਜਿਸ ਤਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਉਸ ਦੇ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਚੁੱਪੀ ਬੜਾ ਕੁਝ ਬਿਆਨ ਕਰਦੀ ਹੈ। ਅੱਜ ਸਮੁੱਚੀ ਸਿੱਖ ਕੌਮ ਦਿੱਲੀ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰ ਰਹੀ ਹੈ ਜਦੋਂ ਕਿ ਕੇਂਦਰੀ ਗ੍ਰਹਿ ਮੰਤਰਾਲਾ, ਜਿਸ ਦੇ ਅਧੀਨ ਦਿੱਲੀ ਪੁਲਿਸ ਹੈ, ਉਸ ਦਾ ਬਿਆਨ ਤੱਕ ਨਾ ਆਉਣਾ, ਸਮਝ ਆਉਂਦੀ ਹੈ ਕਿ,  ਮਰਿਯਾਦਾ ਦੇ ਘਾਣ ਤੇ ਵੀ ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹੇ ਹਾਲਾਤ ਪੈਦਾ ਕਰ ਰਹੀ ਹੈ

ਇਸ ਦੇ ਨਾਲ ਹੀ ਸਰਦਾਰ ਇਯਾਲੀ ਨੇ ਬੜੀ ਸਪੱਸ਼ਟਤਾ ਨਾਲ ਕਿਹਾ ਕਿ, ਸਾਡੇ ਗੁਰੂ ਘਰ ਮਜ਼ਲੂਮਾਂ ਦੀ ਹਮੇਸ਼ਾ ਰੱਖਿਆ ਕਰਦੇ ਆਏ ਹਨ, ਹਮੇਸ਼ਾ ਹੀ ਮਜ਼ਲੂਮ ਗੁਰੂ ਘਰ ਦੀ ਸ਼ਰਨ ਵਿੱਚ ਆਉਂਦੇ ਰਹੇ ਹਨ। ਗੁਰੂ ਘਰਾਂ ਦੀ ਆਪਣੀ ਮਰਿਯਾਦਾ ਹੈ। ਕੋਈ ਵੀ ਮਜ਼ਲੂਮ ਲੋੜਵੰਦ ਜੇਕਰ ਗੁਰੂ ਘਰਾਂ ਦੀ ਮਰਿਯਾਦਾ ਵਿੱਚ ਰਹਿ ਕੇ ਸ਼ਰਨ ਵਿੱਚ ਆਉਂਦਾ ਹੈ ਤਾਂ ਸਿੱਖ ਕੌਮ ਦਾ ਫਰਜ਼ ਬਣਦਾ ਹੈ ਕਿ ਉਸ ਦੇ ਜਾਨ ਮਾਲ ਦੀ ਪੂਰੀ ਤਰਾਂ ਹਿਫ਼ਾਜ਼ਤ ਕੀਤੀ ਜਾਵੇ। ਜਰੂਰਤਮੰਦ ਅਤੇ ਮਜ਼ਲੂਮ ਦੀ ਦੇ ਰਹਿਣ ਤੋ ਲੈਕੇ ਲੰਗਰ ਪ੍ਰਸ਼ਾਦੇ ਦਾ ਪ੍ਰਬੰਧ ਕਰਨਾ ਸਿੱਖੀ ਰਿਵਾਇਤਾਂ ਅਨੁਸਾਰ ਫਰਜ਼ ਅਤੇ ਜ਼ਿੰਮੇਵਾਰੀ ਹੈ।

ਸਰਦਾਰ ਇਯਾਲੀ ਨੇ ਕਿਹਾ ਕਿ, ਗੁਰੂ ਘਰ ਦੀ ਹਦੂਦ ਅੰਦਰ ਕਿਸੇ ਵੀ ਤਰਾਂ ਦੀ ਨਾਅਰੇਬਾਜ਼ੀ ਕਰਨਾ ਵੀ ਸਿੱਖ ਪਰੰਪਰਾ ਅਤੇ ਮਰਿਯਾਦਾ ਦੀ ਉਲੰਘਣਾ ਹੈ। ਸਰਦਾਰ ਇਯਾਲੀ ਨੇ ਪ੍ਰਦਰਸ਼ਨਕਾਰੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ, ਓਹ ਜਜ਼ਬਾਤ ਵਿੱਚ ਆ ਕੇ ਕਿਸੇ ਤਰਾਂ ਗੁਰੂ ਘਰਾਂ ਦੀ ਮਰਿਯਾਦਾ ਦੀ ਉਲੰਘਣਾ ਵਿੱਚ ਨਾ ਪੈਣ, ਅੱਜ ਪੂਰਾ ਪੰਜਾਬ ਅਤੇ ਸਿੱਖ ਕੌਮ ਆਪਣੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕਰਨ ਲਈ ਲੜਨ ਵਾਲੇ ਨੌਜਵਾਨਾਂ ਦੇ ਨਾਲ ਖੜੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ