Thursday, October 08, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਗੁਰਦੁਆਰਾ ਭਾਈ ਬਹਿਲੋ ਜੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਕਾਹਲਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | October 08, 2026 05:15 PM

ਅੰਮ੍ਰਿਤਸਰ, 8 ਅਕਤੂਬਰ : ਗੁਰਦੁਆਰਾ ਭਾਈ ਬਹਿਲੋ ਜੀ, ਫਫੜੇ ਭਾਈ ਕੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਜਬਰੀ ਪ੍ਰਬੰਧ ਲੈਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਰੱਦ ਕਰਦਿਆਂ ਸੰਗਤਾਂ ਨੂੰ ਅਜਿਹੇ ਤੱਥਾਂ ਤੋਂ ਰਹਿਤ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਗੁਰਦੁਆਰਾ ਭਾਈ ਬਹਿਲੋ ਜੀ ਦਾ ਪ੍ਰਬੰਧ ਸੈਕਸ਼ਨ 87 ਹੇਠ ਆਉਂਦਾ ਹੈ। ਉਨ੍ਹਾਂ ਕਿਹਾ ਕਿ ਚੁਣੀ ਹੋਈ ਲੋਕਲ ਕਮੇਟੀ ਦੇ ਪ੍ਰਧਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵੱਲੋਂ ਇਸ ਦਾ ਪ੍ਰਬੰਧ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨਾਲ ਅਟੈਚ ਕਰਨ ਦੇ ਆਦੇਸ਼ ਹੋਏ ਹਨ। ਮਾਨਯੋਗ ਅਦਾਲਤ ਨੇ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ ਦੀ ਡਿਊਟੀ ਲਗਾਈ ਗਈ ਸੀ, ਜਿਨ੍ਹਾਂ ਨੇ ਸੰਗਤਾਂ ਦੀ ਹਾਜ਼ਰੀ ਵਿਚ ਬਣਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਖਿਲਾਫ਼ ਝੂਠਾ ਪ੍ਰਚਾਰ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਮਨਮਰਜ਼ੀ ਜਾਂ ਕਿਸੇ ਧਿਰ ਨੂੰ ਨਿਸ਼ਾਨਾ ਬਣਾਉਣ ਦੀ ਭਾਵਨਾ ਨਾਲ ਆਪਣੇ ਹੱਥ ਵਿਚ ਲੈਣ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ, ਸਗੋਂ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਆਦੇਸ਼ਾਂ ਅਤੇ ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡ ਦੀ ਸੰਗਤ, ਪੰਚਾਇਤ ਅਤੇ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਰਾਹੀਂ ਇਹ ਮਾਮਲਾ ਬੜੇ ਸੁਹਿਰਦ ਢੰਗ ਨਾਲ ਹੱਲ ਹੋ ਚੁੱਕਾ ਹੈ ਅਤੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਦੀ ਗਿਣਤੀ ਵੀ ਪਿੰਡ ਦੇ ਮੋਹਤਬਰ ਮੈਂਬਰਾਂ ਦੀ ਹਾਜ਼ਰੀ ਵਿਚ ਅਗਲੇ ਦਿਨਾਂ ਵਿਚ ਕਰ ਲਈ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਇਕਪਾਸੜ ਜਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: CM ਮਾਨ

ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ

50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਮਾਨ ਸਰਕਾਰ ਵੱਲੋਂ ਭਲਕੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ 'ਮੈਗਾ PTM'; 25 ਲੱਖ ਮਾਪੇ ਹੋਣਗੇ ਸ਼ਾਮਲ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

LPU ਹਿੰਸਾ ਮਾਮਲਾ: ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਾਖ਼ਲ ਕੀਤੀ ਸਟੇਟਸ ਰਿਪੋਰਟ

ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ