Thursday, June 11, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪੰਜਾਬ ਨਿਊਜ਼ ਐਕਸਪ੍ਰੈੱਸ | June 11, 2026 08:53 PM

- ਇਸ ਘਟਨਾ ਦੀ ਸਾਜ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ - ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਜੂਨ: ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾ ਰਿਹਾ, ਪ੍ਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪ੍ਰੰਤੂ, ਸਰਕਾਰਾਂ ਦੀ ਨਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਅੱਜ ਤੱਕ ਸਰਕਾਰਾਂ ਉਸ ਸਾਜਿਸ਼ ਦਾ ਪਤਾ ਲਗਾਉਣ ਵਿਚ ਵੀ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਹੈ। ਜਿਸ ਪਿਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਦੀ ਹਿਰਾਸਤ ਵਿਚ ਹੈ ਜੇਕਰ ਅਜੇ ਵੀ ਇਸ ਘਟਨਾ ਦੇ ਸਾਜਿਸ਼ ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋਣ ਇਸ ਲਈ ਸੁਚੇਤ ਹੋ ਕੇ ਸੇਵਾ ਨਿਭਾਈ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ 'ਚ 30 PCS ਅਫਸਰਾਂ ਦੀਆਂ ਬਦਲੀਆਂ

ਪੰਜਾਬ 'ਚ 4 IAS ਅਫਸਰਾਂ ਦਾ ਤਬਾਦਲਾ

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਬਹਿਬਲ ਕਲਾਂ ਗੋਲੀ ਕਾਂਡ: ਗਿਆਨੀ ਰਘਬੀਰ ਨੇ ਐਸਆਈਟੀ ਕੋਲ ਬਿਆਨ ਦਰਜ ਕਰਵਾਇਆ

ਪੰਜਾਬ ਦੇ ਤਰੁਣ ਚੁੱਘ ਬਿਨਾਂ ਮੁਕਾਬਲੇ ਹੀ ਬਣੇ ਰਾਜ ਸਭਾ ਮੈਂਬਰ

ਹਰਪਾਲ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਗੜ੍ਹੀ