Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਗੁਰਮੀਤ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਨਿਊਜ਼ ਐਕਸਪ੍ਰੈੱਸ | August 25, 2026 07:54 PM

• *ਖੁੱਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਕੀਤਾ ਪ੍ਰੇਰਿਤ*

ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ।

ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਸੁਚੱਜੇ ਪ੍ਰਸ਼ਾਸਨ ਦਾ ਆਧਾਰ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 69, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਖੁੱਡੀਆਂ ਨੇ ਕਿਹਾ, “ਅਸੀਂ ਸਿਰਫ਼ ਖਾਲੀ ਆਸਾਮੀਆਂ ਹੀ ਨਹੀਂ ਭਰ ਰਹੇ, ਸਗੋਂ ਇੱਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਦੇ ਰਹੇ ਹਾਂ। ਅਸੀਂ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਯਕੀਨੀ ਬਣਾ ਰਹੇ ਹਾਂ।”

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਲਿਆ: CM ਮਾਨ

ਗੈਂਗਸਟਰਾਂ 'ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਹਰਪਾਲ ਚੀਮਾ ਵੱਲੋਂ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋ ਅਹਿਮ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

CM ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ - ਜਥੇਦਾਰ ਗੜਗੱਜ