Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | August 26, 2026 07:27 PM

• *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ*
• *ਖੁੱਡੀਆਂ ਵੱਲੋਂ ਮੰਗ ਪੱਤਰਾਂ ਵਿੱਚ ਉਠਾਈਆਂ ਮੰਗਾਂ ਦੀ ਪਹਿਲ ਦੇ ਆਧਾਰ 'ਤੇ ਘੋਖ ਅਤੇ ਵਿਚਾਰ ਕਰਨ ਦਾ ਭਰੋਸਾ*

ਚੰਡੀਗੜ੍ਹ, 26 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ।

ਗੱਲਬਾਤ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ।

ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਦੀ ਪਹਿਲ ਦੇ ਆਧਾਰ 'ਤੇ ਘੋਖ ਕੀਤੀ ਜਾਵੇਗੀ, ਖੁੱਡੀਆਂ ਨੇ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।

ਇਨ੍ਹਾਂ ਮੀਟਿੰਗਾਂ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਪਸ਼ੂ ਪਾਲਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਚੀਨੀ ਤੋਂ ਬਾਅਦ ਗੁੜ ਵੀ ਮਹਿੰਗਾ, ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਆਈ ਥਾਈਲੈਂਡ ਦੀ 34 ਸਾਲਾ ਮਹਿਲਾ ਨਸ਼ੇ ਦੀ ਲਤ ਦਾ ਹੋਈ ਸ਼ਿਕਾਰ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ