Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | October 11, 2026 05:51 PM

- ਸ਼੍ਰੋਮਣੀ ਕਮੇਟੀ ਸਕੱਤਰ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਿਆ

ਅੰਮ੍ਰਿਤਸਰ, 11 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਧਰਮ ਦੇ ਪਾਵਨ ਅਸਥਾਨ ਅਤੇ ਸਮੁੱਚੀ ਮਾਨਵਤਾ ਲਈ ਅਧਿਆਤਮਕ ਸ਼ਾਂਤੀ, ਸੇਵਾ ਤੇ ਸ਼ਰਧਾ ਦੇ ਕੇਂਦਰ ਹਨ, ਜਿਨ੍ਹਾਂ ਦੀ ਮਰਿਆਦਾ, ਪਰੰਪਰਾਵਾਂ ਅਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ।

ਕਾਹਲਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਦਾਖ਼ਲ ਹੋਣਾ ਸਿੱਖ ਮਰਿਆਦਾ ਦੇ ਉਲਟ ਹੈ। ਜੇਕਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੌਰਾਨ ਅਜਿਹਾ ਹੋਇਆ ਹੈ ਤਾਂ ਇਸ ਸਬੰਧੀ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ ਕੀ ਕਦਮ ਚੁੱਕੇ ਗਏ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅਜਿਹੇ ਪਾਵਨ ਅਸਥਾਨ ਹਨ, ਜਿੱਥੇ ਬਿਨਾਂ ਕਿਸੇ ਧਰਮ, ਜਾਤ, ਵਰਗ ਦੇ ਹਰ ਵਿਅਕਤੀ ਨੂੰ ਬਰਾਬਰ ਸਤਿਕਾਰ ਦਿੱਤਾ ਜਾਂਦਾ ਹੈ। ਇਨ੍ਹਾਂ ਅਸਥਾਨਾਂ ਦੀ ਸਥਾਪਨਾ ਦਾ ਮੂਲ ਸੰਦੇਸ਼ ਸਰਬੱਤ ਦੇ ਭਲੇ, ਆਪਸੀ ਸਦਭਾਵਨਾ ਅਤੇ ਮਾਨਵਤਾ ਦੀ ਸੇਵਾ ਨਾਲ ਜੁੜਿਆ ਹੋਇਆ ਹੈ, ਇਸ ਲਈ ਕਿਸੇ ਵੀ ਮਾਮਲੇ ਨੂੰ ਲੈ ਕੇ ਗੁਰਦੁਆਰਾ ਸਾਹਿਬਾਨ ਅੰਦਰ ਤਲਖ਼ੀ ਵਾਲਾ ਮਾਹੌਲ ਪੈਦਾ ਕਰਨਾ ਜਾਂ ਧਾਰਮਿਕ ਮਰਿਆਦਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਕਾਰਵਾਈਆਂ ਕਰਨਾ ਠੀਕ ਨਹੀਂ ਹੈ।
ਸ਼੍ਰੋਮਣੀ ਕਮੇਟੀ ਸਕੱਤਰ ਨੇ ਆਖਿਆ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਹਰ ਤਰ੍ਹਾਂ ਦੇ ਵਿਵਾਦਾਂ ਤੋਂ ਉੱਪਰ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਜਿਹੀਆਂ ਘਟਨਾਵਾਂ ਦੀ ਚਰਚਾ ਅਤੇ ਪ੍ਰਸਾਰ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੁੰਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਪੱਧਰ ’ਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ, ਸਤਿਕਾਰ ਅਤੇ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ