Monday, November 02, 2026

Punjab

ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦਾ ਇਸਤਰੀ ਸਤਿਸੰਗ ਵੱਲੋਂ ਸ਼ਰਧਾਮਈ ਆਗਾਜ਼

PUNJAB NEWS EXPRESS | November 01, 2026 10:37 PM
ਸੰਗਤਾਂ ਦੇ ਸਹਿਯੋਗ ਨਾਲ ਸ਼ਤਾਬਦੀ ਸਮਾਗਮ ਵੱਡੇ ਪੱਧਰ ’ਤੇ ਮਨਾਏ ਜਾਣਗੇ: ਕਾਲਕਾ ਤੇ ਕਾਹਲੋਂ
 
ਨਵੀਂ ਦਿੱਲੀ:  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ  ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਨੂੰ ਸਮਰਪਿਤ ਸਮਾਗਮਾਂ ਵਿੱਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਇਸਤਰੀ ਸਤਿਸੰਗ ਜਥਿਆਂ ਦੀਆਂ ਮਾਤਾਵਾਂ ਅਤੇ ਭੈਣਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦਾ ਅਥਾਹ ਪਿਆਰ, ਸ਼ਰਧਾ ਅਤੇ ਸਹਿਯੋਗ ਹੀ ਇਨ੍ਹਾਂ ਇਤਿਹਾਸਕ ਸਮਾਗਮਾਂ ਦੀ ਅਸਲ ਤਾਕਤ ਹੈ।
 
ਉਨ੍ਹਾਂ ਕਿਹਾ ਕਿ ਇਸਤਰੀ ਸਤਿਸੰਗ ਦੀਆਂ ਬੀਬੀਆਂ ਵੱਲੋਂ ਅੱਜ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਦੇ ਪ੍ਰੋਗਰਾਮਾਂ ਦਾ ਸ਼ਰਧਾਮਈ ਆਗਾਜ਼ ਕੀਤਾ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਸੰਗਤਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਇਹ ਸਾਰੇ ਸਮਾਗਮ ਉਸੇ ਸ਼ਾਨੋ-ਸ਼ੌਕਤ ਅਤੇ ਵੱਡੇ ਪੱਧਰ ’ਤੇ ਕਰਵਾਏ ਜਾਣਗੇ, ਜਿਸ ਤਰ੍ਹਾਂ ਪਿਛਲੇ ਸਾਲ ਲਾਲ ਕਿਲ੍ਹੇ ਦੇ ਮੈਦਾਨ ਵਿੱਚ ਇਤਿਹਾਸਕ ਸਮਾਗਮ ਆਯੋਜਿਤ ਕੀਤੇ ਗਏ ਸਨ।
 
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਰਾਹੀਂ ਹਰ ਵਰਗ ਨੂੰ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਅਤੇ ਲਾਸਾਨੀ ਕੁਰਬਾਨੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪਿਛਲੇ ਹਫ਼ਤੇ ਮੈਰਾਥਨ ਦੌੜ ਰਾਹੀਂ ਨੌਜਵਾਨਾਂ ਅਤੇ ਬੱਚਿਆਂ ਨੂੰ ਇਸ ਇਤਿਹਾਸਕ ਦਿਹਾੜੇ ਨਾਲ ਜੋੜਿਆ ਗਿਆ ਸੀ, ਜਦਕਿ ਅੱਜ ਇਸਤਰੀ ਸਤਿਸੰਗ ਦੀਆਂ ਬੀਬੀਆਂ ਦੀ ਸ਼ਮੂਲੀਅਤ ਨੇ ਇਨ੍ਹਾਂ ਸਮਾਗਮਾਂ ਨੂੰ ਹੋਰ ਵੀ ਅਧਿਆਤਮਿਕ ਅਤੇ ਭਾਵਨਾਤਮਕ ਮਹੱਤਤਾ ਪ੍ਰਦਾਨ ਕੀਤੀ ਹੈ।
 
ਉਨ੍ਹਾਂ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਪਵਿੱਤਰ ਸਲੋਕਾਂ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਦੇ ਪ੍ਰੋਗਰਾਮਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ।
 
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਆਪਣੇ ਧਰਮ ਦੀ ਰੱਖਿਆ ਲਈ ਨਿਰਸਵਾਰਥ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਉਨਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਸਾਨੂੰ ਦੁਨੀਆ ਭਰ ਵਿੱਚ ਗੁਰੂ ਸਾਹਿਬ ਦੇ ਸਰਬ-ਸਾਂਝੀਵਾਲਤਾ, ਨਿਡਰਤਾ ਅਤੇ ਮਨੁੱਖਤਾ ਦੀ ਰੱਖਿਆ ਦੇ ਸੰਦੇਸ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦਾ ਹੈ।
 
ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਇਹ ਸ਼ਤਾਬਦੀ ਸਮਾਗਮ ਕਿਸੇ ਇੱਕ ਸੰਸਥਾ ਦੇ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੇ ਸਾਂਝੇ ਉਪਰਾਲੇ ਹਨ। ਇਸ ਲਈ ਹਰ ਵਰਗ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਮਿਲਿਆ ਇਹ ਇਤਿਹਾਸਕ ਮੌਕਾ ਬੇਹੱਦ ਸੁਭਾਗਾ ਹੈ ਅਤੇ ਅਜਿਹੇ ਮੌਕੇ ਵਾਰ-ਵਾਰ ਨਹੀਂ ਮਿਲਦੇ।
ਉਨ੍ਹਾਂ ਸਮਾਗਮ ਵਿੱਚ ਪਹੁੰਚੀਆਂ ਸਮੂਹ ਮਾਤਾਵਾਂ, ਭੈਣਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਭਰੋਸਾ ਪ੍ਰਗਟਾਇਆ ਕਿ ਭਵਿੱਖ ਵਿੱਚ ਵੀ ਸੰਗਤਾਂ ਦਾ ਇਸੇ ਤਰ੍ਹਾਂ ਭਰਪੂਰ ਸਹਿਯੋਗ ਮਿਲਦਾ ਰਹੇਗਾ ਅਤੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਦੋ 'ਆਪ' ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ

*ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ*

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

1 ਨਵੰਬਰ ਪੰਜਾਬ ਦੀ ਵੰਡ ਦਾ ਦਿਨ ਹੈ, ਚੰਡੀਗੜ੍ਹ ਦੀ ਸਥਾਪਨਾ ਦਾ ਨਹੀਂ: ਸ਼੍ਰੋਮਣੀ ਪੰਜਾਬ ਫੋਰਮ

ਮਾਈ ਭਾਗੋ ਦੀ ਫੌਜ ਪੰਜਾਬ ਵਿਚੋਂ ’ਚਿੱਟਾ’ ਖ਼ਤਮ ਕਰੇਗੀ: ਹਰਸਿਮਰਤ ਬਾਦਲ

ਅਗਲੀ ਅਕਾਲੀ ਦਲ ਦੀ ਸਰਕਾਰ ਫੂਡ ਪ੍ਰੋਸੈਸਿੰਗ ਇੰਡਸਟਰੀ ਤੋਂ ਸਾਰੇ ਟੈਕਸ ਮੁਆਫ ਕਰੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨਸਾ ਦੇ SSP ਖਿਲਾਫ ਮਾਣਹਾਨੀ ਦੀ ਕਾਰਵਾਈ ਆਰੰਭੀ ਜਾਵੇ: ਹਰਸਿਮਰਤ ਬਾਦਲ ਨੇ ਲੋਕ ਸਭਾ ਦੇ ਸਪੀਕਰ ਨੂੰ ਕੀਤੀ ਅਪੀਲ

‘ਆਪ’ ਦੀ ਪਹਿਲੀ ਸੂਚੀ ਨੇ ਮਹਿਲਾ ਸਸ਼ਕਤੀਕਰਨ ਅਤੇ ਇਮਾਨਦਾਰ ਸਿਆਸਤ ਦੇ ਦਾਅਵਿਆਂ ਦੀ ਖੋਲ੍ਹੀ ਪੋਲ: ਪਰਗਟ ਸਿੰਘ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ