Sunday, June 21, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | June 21, 2026 03:29 PM

*— ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ*
*— ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਦਰਜ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਲੋੜੀਂਦੇ ਸਨ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ*

ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਜ਼ਰੀਏ ਵਿਦੇਸ਼-ਅਧਾਰਤ ਹੈਂਡਲਰਾਂ ਨਾਲ ਸਬੰਧਤ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਪਿਸਤੌਲਾਂ (ਵਿਦੇਸ਼ੀ) ਅਤੇ ਗੋਲਾ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਟਾਲਾ ਦੇ ਵੱਡਾ ਥੇਥਰਕੇ ਦੇ ਵਸਨੀਕ ਅਨਮੋਲ ਸਿੰਘ ਉਰਫ਼ ਮੋਹਲਾ, ਬਟਾਲਾ ਦੇ ਸ਼ਾਹਪੁਰ ਜਾਜਨ ਦੇ ਵਸਨੀਕ ਜਗਰੂਪ ਸਿੰਘ ਉਰਫ਼ ਰੂਪਾ ਅਤੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਵਿਖੇ ਕਾਵਰੀਆਂ ਵਾਲੀ ਪੁਲੀ ਦੇ ਵਸਨੀਕ ਮੋਹਿਤ ਕੁਮਾਰ ਉਰਫ਼ ਜੋਬਨ ਵਜੋਂ ਹੋਈ ਹੈ।

ਇਹ ਸਫ਼ਲਤਾ ਇੱਕ ਹੋਰ ਮੁਲਜ਼ਮ ਨੂੰ ਪਹਿਲਾਂ 26 ਆਧੁਨਿਕ ਹਥਿਆਰਾਂ, ਜਿਨ੍ਹਾਂ ਵਿੱਚ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸ਼ਾਮਲ ਸਨ, ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਗੈਂਗਵਾਰ, ਜਬਰੀ ਵਸੂਲੀ ਅਤੇ ਹੋਰ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਉਕਤ ਮੁਲਜ਼ਮ ਹਥਿਆਰਾਂ ਦੀਆ ਖੇਪਾਂ ਹਾਸਲ ਕਰਕੇ ਅੱਗੇ ਅਪਰਾਧਿਕ ਕਾਰਵਾਈਆਂ ਨੂੰ ਅੰਜ਼ਾਮ ਦਿੰਦੇ ਸਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ, ਹੋਰ ਮੁਲਜ਼ਮਾਂ ਦੀ ਪਛਾਣ, ਪਿਛਲੀਆਂ ਅਪਰਾਧਿਕ ਗਤੀਵਿਧੀਆਂ ਦੀ ਗੁੱਥੀ ਸੁਲਝਾਉਣ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੰਗਠਿਤ ਅਪਰਾਧ ਸਿੰਡੀਕੇਟ ਦੇ ਖ਼ਾਤਮੇ ਆਦਿ ਨੂੰ ਕੇਂਦਰ ਵਿੱਚ ਰੱਖ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਅਨਮੋਲ ਉਰਫ਼ ਮੋਹਲਾ, ਜਗਰੂਪ ਉਰਫ਼ ਰੂਪਾ ਅਤੇ ਮੋਹਿਤ ਉਰਫ਼ ਜੋਬਨ ਨੂੰ ਤਿੰਨ ਵਿਦੇਸ਼ੀ ਤੇ ਆਧੁਨਿਕ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਅਨਮੋਲ ਅਤੇ ਮੋਹਿਤ ਸਤੰਬਰ 2025 ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਦਰਜ ਕਤਲ ਕੇਸ ਅਤੇ ਜੂਨ 2026 ਵਿੱਚ ਬਟਾਲਾ ਵਿਖੇ ਦਰਜ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਅਨਮੋਲ ਅਤੇ ਉਸਦੇ ਸਾਥੀਆਂ ਨੂੰ ਅਜਿਹੇ ਕਈ ਹੋਰ ਕੰਮ ਵੀ ਸੌਂਪੇ ਗਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਸਫਲਤਾਪੂਰਵਕ ਨਾਕਾਮ ਕਰ ਦਿੱਤਾ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਤਹਿਤ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 40 ਮਿਤੀ 20.06.2026 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸੜਕ ਵੱਲੋਂ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ NRI ਮਿਲਣੀ

ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ

ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ

ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ: ਡੀਜੀਪੀ ਗੌਰਵ ਯਾਦਵ