Sunday, May 03, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 03, 2026 07:00 PM

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 60 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 428ਵੇਂ ਦਿਨ 108 ਨਸ਼ਾ ਤਸਕਰ 12.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 103ਵੇਂ ਦਿਨ, ਪੁਲਿਸ ਟੀਮਾਂ ਨੇ 350 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26, 175 ਹੋ ਗਈ ਹੈ।

ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 60 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 428ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.4 ਕਿਲੋ ਹੈਰੋਇਨ, 482 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 428 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62, 252 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਜਪਾ 'ਚ ਸ਼ਾਮਿਲ ਹੋਏ ਰਾਘਵ ਚੱਢਾ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ

ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਪੰਜਾਬ ਦਾ ਓਬੀਸੀ ਸਮਾਜ ਇੱਕਜੁੱਟ ਹੋ ਜਾਓ, ਅਗਲੀ ਵਾਰ ਸਰਕਾਰ ਭਾਜਪਾ ਦੀ ਹੋਵੇਗੀ - ਨਾਇਬ ਸਿੰਘ ਸੈਣੀ

ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਚੀਮਾ

ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ: 7 ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

2ਵੀਂ ਜਮਾਤ ਦੇ ਵਿਦਿਆਰਥੀ ਦਾ ਸ਼ੌਂਕੀ ਹਾਲਾਤਾਂ 'ਚ ਗੋਲੀਆਂ ਮਾਰ ਕੇ ਕਤਲ

ਹੁਣ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਲੋੜ ਨਹੀਂ; ਸਾਡੀ ਸਰਕਾਰ ਸਾਰਿਆਂ ਲਈ ਰੋਜ਼ਗਾਰ ਦਾ ਹੱਲ ਕਰ ਰਹੀ - CM ਮਾਨ

ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ