Friday, May 22, 2026
ਤਾਜਾ ਖਬਰਾਂ
ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

Punjab

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 22, 2026 07:42 PM

*— ਪੁਲਿਸ ਟੀਮਾਂ ਨੇ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 20 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 447ਵੇਂ ਦਿਨ 57 ਨਸ਼ਾ ਤਸਕਰ 7.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 22 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 122ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ 122ਵੇਂ ਦਿਨ ਪੁਲਿਸ ਟੀਮਾਂ ਨੇ 244 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 31208 ਹੋ ਗਈ ਹੈ।

ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 447ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.3 ਕਿਲੋ ਹੈਰੋਇਨ, 60 ਕਿਲੋ ਭੁੱਕੀ, 255 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 447 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65092 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: CM ਮਾਨ

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

ਪਿਓ ਦੇ ਝਿੜਕਣ 'ਤੇ ਨੌਜਵਾਨ ਨੇ ਨਹਿਰ ਵਿੱਚ ਮਾਰੀ ਛਾਲ: ਪਿੱਛੇ ਹੀ ਪਿਓ ਨੇ ਵੀ ਮਾਰ ਦਿੱਤੀ ਛਾਲ

ਪੰਜਾਬ ਸਰਕਾਰ ਨੇ ਸਕੂਲਾਂ ਅਤੇ ਦਫਤਰਾਂ ਦਾ ਬਦਲਿਆ ਸਮਾਂ

ਲੁਧਿਆਣਾ: ਪਾਣੀ ਨਾਲ ਭਰੀ ਹੋਈ ਸੀ ਸੜਕ, ਨਹੀਂ ਦਿਖਿਆ ਗਟਰ, ਪੂਰਾ ਪਰਿਵਾਰ ਗਟਰ 'ਚ ਸਕੂਟਰੀ ਸਮੇਤ ਡਿੱਗਿਆ

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ

ਦੋ ਪਾਕਿਸਤਾਨੀਆਂ ਨੇ ਗੱਡੀ ਸਮੇਤ ਪਾਰ ਕੀਤਾ ਬਾਰਡਰ: BSF ਨੇ ਕੀਤਾ ਗ੍ਰਿਫਤਾਰ

ਤਰਨਤਾਰਨ ਵਿੱਚ ਭਰਾ ਨੇ ਭੈਣ ਦਾ ਕੁਹਾੜੀ ਮਾਰ ਕੇ ਕੀਤਾ ਕਤਲ

Breaking: ਪੰਜਾਬ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ