Thursday, June 18, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 18, 2026 06:19 PM

*— ਪੁਲਿਸ ਟੀਮਾਂ ਨੇ 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 2 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 474ਵੇਂ ਦਿਨ 70 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 18 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 149ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 560 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ 149ਵੇਂ ਦਿਨ ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 38, 090 ਹੋ ਗਈ ਹੈ।

ਇਸ ਤੋਂ ਇਲਾਵਾ, 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ ਸਬੰਧੀ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 474ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 961 ਗ੍ਰਾਮ ਹੈਰੋਇਨ ਅਤੇ 3500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਮਹਿਜ਼ 474 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68, 828 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਖੁੱਡੀਆਂ ਨੇ ਵੰਡੇ ਸਹਾਇਤਾ ਚੈਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਪ੍ਰਭਾਵੀ ਸਾਧਨ

ਪੰਜਾਬ ਪੁਲਿਸ ਨੇ ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਤਹਿਤ ਸੂਬਿਆਂ ਨਾਲ ਸਾਂਝੀ ਕਾਰਵਾਈ ਸਦਕਾ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ 'ਤੇ ਕੱਸੀ ਨਕੇਲ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਮਾਨ

ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ