Thursday, June 25, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 25, 2026 06:46 PM

*— ਪੁਲਿਸ ਟੀਮਾਂ ਨੇ 147 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁਧ ਦੇ 481ਵੇਂ ਦਿਨ 59 ਨਸ਼ਾ ਤਸਕਰ 1.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 25 ਜੂਨ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 562 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

156ਵੇਂ ਦਿਨ, ਪੁਲਿਸ ਟੀਮਾਂ ਨੇ 332 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40, 353 ਹੋਈਆਂ ਹਨ।

ਇਸ ਤੋਂ ਇਲਾਵਾ, 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 481ਵੇਂ ਦਿਨ ਅੱਜ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2346 ਨਸ਼ੀਲੀਆਂ ਗੋਲੀਆਂ ਅਤੇ 21, 150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 481 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 69, 987 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਜਹਾਜ਼ ਦੇ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਣ ਦੇ ਮਾਮਲੇ 'ਚ DGCA ਦੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

ਮੋਹਾਲੀ 'ਚ ਹੁਣ ਮਰਦਾਂ ਦੇ ਜਨਤਕ ਟਾਇਲਟਾਂ ਦੀ ਸਫਾਈ ਨਹੀਂ ਕਰਨਗੀਆਂ ਮਹਿਲਾ ਕਰਮਚਾਰੀ

ਜਿਮ ਵਿੱਚ ਕਸਰਤ ਕਰਦੇ ਸਮੇਂ ਇੱਕ ਨੌਜਵਾਨ ਦੀ ਮੌਤ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ