Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਗੈਂਗਸਟਰਾਂ 'ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 08, 2026 06:22 PM

*— ਪੁਲਿਸ ਟੀਮਾਂ ਨੇ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 494ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 85 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 8 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 705 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

169ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 423 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 45, 686 ਹੋ ਗਈਆਂ।

ਇਸ ਤੋਂ ਇਲਾਵਾ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 494ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 790 ਗ੍ਰਾਮ ਅਫੀਮ, 1.7 ਕਿਲੋ ਭੁੱਕੀ, 677 ਨਸ਼ੀਲੀਆਂ ਗੋਲੀਆਂ ਅਤੇ 1800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 494 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72, 519 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

BKI ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

328 ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ: DIG ਨੇ ਛਪਾਈ, ਰਿਕਾਰਡ ਅਤੇ ਵੰਡ ਪ੍ਰਕਿਰਿਆ ਦੀ ਜਾਂਚ ਕੀਤੀ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਕੀਤੇ ਗ੍ਰਿਫਤਾਰ

ਹਰਦੀਪ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ NLDSL ਨਾਲ ਸਮਝੌਤਾ ਸਹੀਬੱਧ

'ਮਾਂਵਾਂ-ਧੀਆਂ ਸਤਕਾਰ ਯੋਜਨਾ' ਬਾਰੇ ਮੁੱਖ ਮੰਤਰੀ ਦਾ ਵੱਡਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕਰਮਚਾਰੀ ਹੜਤਾਲ 'ਤੇ ਗਏ

ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ