Friday, July 10, 2026
ਤਾਜਾ ਖਬਰਾਂ
ਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ

Punjab

ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 10, 2026 06:44 PM

* ਪੁਲਿਸ ਟੀਮਾਂ ਨੇ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*ਲੋਕ , ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰ ਬਾਰੇ ਰਿਪੋਰਟ*
*ਯੁੱਧ ਨਸ਼ਿਆਂ ਵਿਰੁੱਧ ਦੇ 496ਵੇਂ ਦਿਨ 59 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 10 ਜੁਲਾਈ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46, 357 ਹੋ ਗਈ ਹੈ।

ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 496ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 816 ਗ੍ਰਾਮ ਹੈਰੋਇਨ, 386 ਨਸ਼ੀਲੀਆਂ ਗੋਲੀਆਂ ਅਤੇ 1.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 496 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72, 813 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

ਹਰਪਾਲ ਚੀਮਾ ਵੱਲੋਂ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੇਵਾਮੁਕਤ ਕਰਮਚਾਰੀਆਂ ਨੂੰ ਦਿੱਤੀ ਰਾਹਤ: ਗ੍ਰੈਚੁਟੀ ਅਤੇ ਲੀਵ ਐਨਕੈਸ਼ਮੈਂਟ ਦਾ ਮਿਲੇਗਾ ਲਾਭ

ਮੰਤਰੀ ਸੰਜੀਵ ਅਰੋੜਾ ਖਿਲਾਫ ਈਡੀ ਵੱਲੋਂ ਚਾਰਜਸ਼ੀਟ ਦਾਖਲ, ਹੋਏ ਵੱਡੇ ਖੁਲਾਸੇ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ