Wednesday, July 15, 2026

Punjab

ਗੈਂਗਸਟਰਾਂ 'ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 15, 2026 07:06 PM

*— ਪੁਲਿਸ ਟੀਮਾਂ ਨੇ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 501ਵੇਂ ਦਿਨ 44 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 636 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

176ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 440 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49, 270 ਹੋ ਗਈਆਂ।

ਇਸ ਤੋਂ ਇਲਾਵਾ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 501ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 805 ਗ੍ਰਾਮ ਹੈਰੋਇਨ, 561 ਨਸ਼ੀਲੀਆਂ ਗੋਲੀਆਂ ਅਤੇ 21, 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 501 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73, 645 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਮਾਨਸੂਨ 'ਤੇ ਲੱਗੀ ਬਰੇਕ, ਫੇਰ ਵਧਣ ਲੱਗਿਆ ਤਾਪਮਾਨ

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਬੈਕਫੁੱਟ 'ਤੇ ਰਵਨੀਤ ਬਿੱਟੂ, ਵਿਵਾਦ ਨੂੰ ਖਤਮ ਕਰਨ ਦਾ ਦਿੱਤਾ ਸੁਨੇਹਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ SIR ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਸੰਧਵਾਂ

ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, 5 ਯੂਨੀਅਨਾਂ ਨਾਲ ਗੱਲਬਾਤ

ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ, ਸੂਬੇ ਨੂੰ ਹਰ ਖ਼ੇਤਰ 'ਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: CM ਮਾਨ

ਪਿਛਲੇ 3 ਸਾਲਾਂ 'ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਪਰਿਵਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ