Friday, July 17, 2026
ਤਾਜਾ ਖਬਰਾਂ
'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂਝੂਠੀਆਂ ਐਫਆਈਆਰਜ਼ ਅਤੇ ਪੁਲਿਸ ਧਮਕੀਆਂ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਨੂੰ ਚੁੱਪ ਨਹੀਂ ਕਰਾ ਸਕਣਗੀਆਂ: ਪੀਵਾਈਸੀ ਪ੍ਰਧਾਨ ਸ਼ੁਭਮ ਸ਼ਰਮਾਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲਿਆਂ ਦੀ ਨਵੀਂ ਜਾਂਚ ਲਈ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਕੀਤਾਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੰਜਾਬ ਫੇਰੀ ਦੌਰਾਨ ਕਰਤਾਰਪੁਰ ਲਾਂਘੇ ਦੇ ਨਾਲ-ਨਾਲ ਵਾਹਗਾ ਸਰਹੱਦ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ

Punjab

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 17, 2026 08:28 PM

*— ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 503ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 64 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 17 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 178ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

178ਵੇਂ ਦਿਨ ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49, 912 ਹੋ ਗਈਆਂ।

ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 503ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 64 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 118 ਨਸ਼ੀਲੀਆਂ ਗੋਲੀਆਂ ਅਤੇ 3.79 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 503 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73, 815 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀ

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂ

ਝੂਠੀਆਂ ਐਫਆਈਆਰਜ਼ ਅਤੇ ਪੁਲਿਸ ਧਮਕੀਆਂ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਨੂੰ ਚੁੱਪ ਨਹੀਂ ਕਰਾ ਸਕਣਗੀਆਂ: ਪੀਵਾਈਸੀ ਪ੍ਰਧਾਨ ਸ਼ੁਭਮ ਸ਼ਰਮਾ

ਸਫਾਈ ਕਰਮਚਾਰੀਆਂ ਦੀ ਹੜਤਾਲ 'ਤੇ ਹਾਈ ਕੋਰਟ ਸਖ਼ਤ: ਪੜ੍ਹੋ ਕੀ ਕਿਹਾ ?

ਵੱਡੀ ਖ਼ਬਰ: ਹਰਜੀਤ ਗਰੇਵਾਲ 'ਰਾਸ਼ਟਰੀ ਘੱਟ ਗਿਣਤੀ ਕਮਿਸ਼ਨ' ਦੇ ਚੇਅਰਮੈਨ ਨਿਯੁਕਤ

ਤਰਨਤਾਰਨ 'ਚ 2 ਸਕੇ ਮਾਸੂਮ ਭਰਾਵਾਂ ਦੀ ਹੋਈ ਮੌਤ

ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

ਛੋਟੀ ਉਮਰ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਮਾਸਟਰ ਬਣਿਆ ਰਮਨਜੋਤ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਬੈਟਰੀ ਵਾਹਨ ਭੇਟ

ਸ਼੍ਰੋਮਣੀ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ