Friday, July 24, 2026
ਤਾਜਾ ਖਬਰਾਂ
ਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ

Punjab

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 24, 2026 06:59 PM

*— ਪੁਲਿਸ ਟੀਮਾਂ ਨੇ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*

ਚੰਡੀਗੜ੍ਹ, 24 ਜੁਲਾਈ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 687 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

185ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 52, 542 ਹੋ ਗਈ ਹੈ।

ਇਸ ਤੋਂ ਇਲਾਵਾ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਦਾ DSP ਸਸਪੈਂਡ

ਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥ

ਕੈਬਨਿਟ ਮੰਤਰੀ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼, ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ

Breaking News: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚੇ

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ

ਪੰਜਾਬ 'ਚ ਵੱਡੀ ਵਾਰਦਾਤ: ਤਾਏ ਨੇ ਕੀਤਾ ਆਪਣੇ ਭਤੀਜੇ ਦਾ ਕਤਲ

6.5 ਕਿਲੋ ਹੈਰੋਇਨ ਅਤੇ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਕਾਬੂ