Saturday, July 25, 2026
ਤਾਜਾ ਖਬਰਾਂ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਜਿਨਸੀ ਸ਼ੋਸ਼ਣ ਦਾ ਨੋਟਿਸ ਲਿਆਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਸਤੀਫਾ ਦਿੱਤਾ, ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

Punjab

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 25, 2026 07:23 PM

*— ਪੁਲਿਸ ਟੀਮਾਂ ਨੇ 244 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁਧ ਦੇ 511ਵੇਂ ਦਿਨ 68 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 25 ਜੁਲਾਈ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 186ਵੇਂ ਦਿਨ ਵਿੱਚ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

186ਵੇਂ ਦਿਨ, ਪੁਲਿਸ ਟੀਮਾਂ ਨੇ 353 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 52, 895 ਹੋਈਆਂ ਹਨ।

ਇਸ ਤੋਂ ਇਲਾਵਾ 244 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ , ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ੀਆਂ ਵਿਰੁਧ’ ਨੂੰ 511ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 481 ਗ੍ਰਾਮ ਹੈਰੋਇਨ, 40 ਕਿਲੋ ਭੁੱਕੀ, 567 ਨਸ਼ੀਲੀਆਂ ਗੋਲੀਆਂ ਅਤੇ 1040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 511 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74, 485 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਹਾਲੀ 'ਚ ਪੁਲਿਸ ਟੀਮ 'ਤੇ ਜਾਨਲੇਵਾ ਹਮਲਾ, ਦੋ ਕਾਂਸਟੇਬਲਾਂ ਨੂੰ ਲੱਗੀਆਂ ਗੋਲੀਆਂ

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

Punjab Police ਵਾਂਟੇਡ ਗੈਂਗਸਟਰ ਨੂੰ ਇੰਡੋਨੇਸ਼ੀਆ ਤੋਂ ਡਿਪੋਰਟ ਕਰਵਾ ਕੇ ਲਿਆਈ ਪੰਜਾਬ

BSF ਦੇ ASI ਦੀ ਹਾਈ-ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ

ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦਿਆ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ

ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਦਾ DSP ਸਸਪੈਂਡ

ਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥ

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਕੈਬਨਿਟ ਮੰਤਰੀ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼, ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ