Tuesday, August 04, 2026
ਤਾਜਾ ਖਬਰਾਂ
ਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

Punjab

ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 04, 2026 06:53 PM

*— ਪੁਲਿਸ ਟੀਮਾਂ ਨੇ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 521ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 106 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 4 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 676 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

196ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 516 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 56, 455 ਹੋ ਗਈਆਂ।

ਇਸ ਤੋਂ ਇਲਾਵਾ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 521ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 4 ਕਿਲੋ ਭੁੱਕੀ, 676 ਨਸ਼ੀਲੀਆਂ ਗੋਲੀਆਂ ਅਤੇ 5810 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 521 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 358 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ 'ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 5 ਅਗਸਤ ਨੂੰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ

ਅਬੋਹਰ ਅਤੇ ਖੂਈਆਂ ਸਰਵਰ ਬਲਾਕ ਦੀਆਂ ਟੇਲਾਂ ’ਤੇ ਪੈਂਦੇ ਪਿੰਡਾਂ ਵਿੱਚ ਦਹਾਕਿਆਂ ਬਾਅਦ ਪਹਿਲੀ ਵਾਰ ਪਹੁੰਚਿਆ ਨਹਿਰੀ ਪਾਣੀ

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ

ਈ-20 ਦਾ ਵਿਰੋਧ ਨਹੀਂ, ਸਗੋਂ ਇਸ ਨੂੰ ਪੜਾਅਵਾਰ ਲਾਗੂ ਕਰਨ ਅਤੇ ਖਪਤਕਾਰਾਂ ਨੂੰ ਵਿਕਲਪ ਦੇਣ ਦੀ ਵਕਾਲਤ - ਡਾ. ਰਵਜੋਤ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ