Thursday, August 13, 2026

Punjab

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 13, 2026 07:24 PM

*— ਪੁਲਿਸ ਟੀਮਾਂ ਨੇ 262 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 530ਵੇਂ ਦਿਨ 2.1 ਕਿਲੋਗ੍ਰਾਮ ਹੈਰੋਇਨ ਸਮੇਤ 104 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 13 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

205ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 60, 354 ਹੋ ਗਈਆਂ।

ਇਸ ਤੋਂ ਇਲਾਵਾ 262 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 530ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 31 ਕਿਲੋ ਭੁੱਕੀ, 3363 ਨਸ਼ੀਲੀਆਂ ਗੋਲੀਆਂ ਅਤੇ 1910 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 530 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 806 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ, ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਜਣੇ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

SIR 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਬੀਜ ਘੁਟਾਲਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ

ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਫਸਰ (ਵਿਸਥਾਰ) ਵਜੋਂ ਅਹੁਦਾ ਸੰਭਾਲਿਆ

ਰਿਆਤ ਬਾਹਰਾ ਗਰੁੱਪ ਵੱਲੋਂ ‘ਐਲੀਵੇਟ’ ਅਧਿਆਪਕ ਵਿਕਾਸ ਲੜੀ ਦੀ ਸ਼ੁਰੂਆਤ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ