Friday, August 14, 2026

Punjab

ਗੈਂਗਸਟਰਾਂ 'ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 14, 2026 07:04 PM

*— ਪੁਲਿਸ ਟੀਮਾਂ ਨੇ 285 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 531ਵੇਂ ਦਿਨ 4.9 ਕਿਲੋ ਹੈਰੋਇਨ ਸਮੇਤ 72 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 14 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 613 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

206ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 60, 722 ਹੋ ਗਈਆਂ।

ਇਸ ਤੋਂ ਇਲਾਵਾ 285 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 531ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.9 ਕਿਲੋ ਹੈਰੋਇਨ, 241 ਨਸ਼ੀਲੀਆਂ ਗੋਲੀਆਂ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 531 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 824 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, CM ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਗ੍ਰਹਿ ਮੰਤਰਾਲੇ ਵੱਲੋਂ PSM ਅਤੇ MSM ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਨੌਜਵਾਨ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ

ਸੀਨੀਅਰ ਅਕਾਲੀ ਆਗੂ ਜਗਵਿੰਦਰ ਡੇਹਲੇਵਾਲ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

'ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026' ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਕਟਾਰੂਚੱਕ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਤਾ ਸਮਰਥਨ