Tuesday, August 18, 2026

Punjab

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 18, 2026 06:24 PM

*— ਪੁਲਿਸ ਟੀਮਾਂ ਨੇ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 535ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 63 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

210ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61, 877 ਹੋ ਗਈਆਂ।

ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 535ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 299 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 535 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 015 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਦੀ ਉਤਾਰੀ ਦਸਤਾਰ, SGPC ਪ੍ਰਧਾਨ ਵੱਲੋਂ ਨਿੰਦਾ

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ

ਪਾਰਸ ਹੈਲਥ ਪੰਚਕੂਲਾ ਵਿਖੇ 100 ਲੋਕਾਂ ਨੇ ਅੰਗਦਾਨ ਦੀ ਸਹੁੰ ਚੁੱਕੀ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਕੋਲਕਾਤਾ ਵਿੱਚ ਅਨੂੰਰੀਤ ਪਾਲ ਕੌਰ ਦਾ ‘ਅਪਰਾਜੀਤਾ 2026’ ਸਨਮਾਨ ਨਾਲ ਸਨਮਾਨ

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ