Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਗੈਂਗਸਟਰਾਂ 'ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 07:57 PM

*— ਪੁਲਿਸ ਟੀਮਾਂ ਨੇ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 541ਵੇਂ ਦਿਨ 6.8 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 24 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

216ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64, 218 ਹੋ ਗਈਆਂ।

ਇਸ ਤੋਂ ਇਲਾਵਾ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 541ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.8 ਕਿਲੋ ਹੈਰੋਇਨ, 40 ਕਿਲੋ ਭੁੱਕੀ, 193 ਨਸ਼ੀਲੀਆਂ ਗੋਲੀਆਂ ਅਤੇ 1800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 541 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 388 ਹੋ ਗਈ ਹੈ।ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

CM ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

ਹਰਪਾਲ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ*

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ