Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 07:14 PM

*— ਪੁਲਿਸ ਟੀਮਾਂ ਨੇ 176 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 546ਵੇਂ ਦਿਨ 65 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 29 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 221ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 595 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

221ਵੇਂ ਦਿਨ, ਪੁਲਿਸ ਟੀਮਾਂ ਨੇ 16 ਹਥਿਆਰਾਂ ਸਮੇਤ 389 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66, 046 ਹੋ ਗਈਆਂ।

ਇਸ ਤੋਂ ਇਲਾਵਾ 176 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 546ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 731 ਗ੍ਰਾਮ ਹੈਰੋਇਨ, 10 ਕਿਲੋ ਅਫੀਮ, 268 ਕਿਲੋ ਭੁੱਕੀ, 140 ਨਸ਼ੀਲੀਆਂ ਗੋਲੀਆਂ ਅਤੇ 3500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 546 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 666 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕੈਬਨਿਟ ਮੰਤਰੀ ਕਟਾਰੂਚੱਕ

ਹਰਜੋਤ ਬੈਂਸ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

ਸਪੀਕਰ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਸਪੀਕਰ ਕੁਲਤਾਰ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਵੜਿੰਗ ਦੀ ਮਾਨ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਚੁਣੌਤੀ: ਚੇਤਾਵਨੀ ਦਿੰਦਿਆਂ ਕਿਹਾ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਆਖਰੀ ਦਿਨ ਹੋਵੇਗਾ

ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਨਾ ‘ਆਪ’ ਸਰਕਾਰ ਦੀ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਗਟਾਵਾ: ਕੇਵਲ ਢਿੱਲੋਂ

ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਖੁੱਡੀਆਂ

ਪਰਿਵਾਰਾਂ, ਸੂਰਮਿਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ