Tuesday, September 08, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Punjab

ਗੈਂਗਸਟਰਾਂ ਤੇ ਵਾਰ ਦਾ 231ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ ; 238 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 08, 2026 08:35 PM

- *ਪੁਲਿਸ ਟੀਮਾਂ ਨੇ 255 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *ਯੁੱਧ ਨਸ਼ਿਆਂ ਵਿਰੁਧ ਦੇ 556ਵੇਂ ਦਿਨ 100 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 8 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 231ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

231ਵੇਂ ਦਿਨ, ਪੁਲਿਸ ਟੀਮਾਂ ਨੇ 238 ਵਿਅਕਤੀਆਂ ਨੂੰ 24 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68, 937 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 255 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 556ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 353 ਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 6 ਕਿਲੋ ਭੁੱਕੀ ਅਤੇ 285 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਸਿਰਫ 556 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77, 559 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੁਲਜ਼ਾਰ ਸਿੰਘ ਮੌਤ ਦਾ ਮਾਮਲਾ: ਸੁਖਬੀਰ ਬਾਦਲ ਵੱਲੋਂ ਹਰਪਾਲ ਚੀਮਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਨ ਦੀ ਮੰਗ

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ

ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

PILBS ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ