Wednesday, September 09, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਗੈਂਗਸਟਰਾਂ 'ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 09, 2026 07:33 PM

- *ਪੁਲਿਸ ਟੀਮਾਂ ਨੇ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 557ਵੇਂ ਦਿਨ 70 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 9 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 549 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

232ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 200 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69, 135 ਹੋ ਗਈਆਂ।

ਇਸ ਤੋਂ ਇਲਾਵਾ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 557ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਆਈਸੀਈ ਡਰੱਗ, 778 ਗ੍ਰਾਮ ਹੈਰੋਇਨ, 86 ਕਿਲੋ ਭੁੱਕੀ, 333 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 557 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77, 579 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭੋਆ ਹਲਕੇ ਦੇ ਵਿਕਾਸ ਨੂੰ ਮਿਲੀ ਨਵੀਂ ਗਤੀ, ਤਿੰਨ ਪੁਲਾਂ ’ਤੇ ਖਰਚੇ ਕੀਤੇ ਜਾਣਗੇ ਕਰੀਬ 62 ਕਰੋੜ ਰੁਪਏ: ਕਟਾਰੂਚੱਕ

CM ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ CII ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਜਣੇ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

PUNJAB SIR 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ

ਆਪ ਨੇ ਹੀ ਪੰਥ ਨੂੰ ਦੋਫਾੜ ਕਰਨ ਵਾਸਤੇ ’ਵਾਰਿਸ’ ਦੀ ਸਥਾਪਨਾ ਕੀਤੀ, ਦੋਵੇਂ ਪਾਰਟੀਆਂ ਰਲ ਕੇ ਬੇਅਦਬੀ ਮਾਮਲੇ ’ਤੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ: ਸੁਖਬੀਰ ਬਾਦਲ

ਅਮਨ ਅਰੋੜਾ ਨੇ 100-125 ਫੀਸਦ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅੰਮ੍ਰਿਤਸਰ ਵਿੱਚ ASI ਨੂੰ ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, CCTV ਆਈ ਸਾਹਮਣੇ