Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 08:46 PM

- *ਪੁਲਿਸ ਟੀਮਾਂ ਨੇ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 563ਵੇਂ ਦਿਨ 9.8 ਕਿਲੋ ਹੈਰੋਇਨ ਸਮੇਤ 94 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 15 ਸਤੰਬਰ:  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 238ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

238ਵੇਂ ਦਿਨ, ਪੁਲਿਸ ਟੀਮਾਂ ਨੇ 9 ਹਥਿਆਰਾਂ ਸਮੇਤ 264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70, 954 ਹੋ ਗਈਆਂ।

ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 563ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.8 ਕਿਲੋ ਹੈਰੋਇਨ, 5 ਕਿਲੋ ਅਫੀਮ, 9 ਕਿਲੋ ਭੁੱਕੀ, 313 ਨਸ਼ੀਲੀਆਂ ਗੋਲੀਆਂ ਅਤੇ 6720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 563 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77, 903 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸੌਂਦ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਮੁੰਡੀਆਂ

ਵਿੱਤ ਮੰਤਰੀ ਹਰਪਾਲ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ NHM ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਕਟਾਰੂਚੱਕ ਵੱਲੋਂ DFSCs ਨੂੰ ਨਿਰਦੇਸ਼

ਮਾਲ ਮੰਤਰੀ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਪੁਲਿਸ ਵੱਲੋਂ ਅੰਨ੍ਹਾ ਕਤਲ 6 ਘੰਟਿਆਂ ਦੇ ਅੰਦਰ ਟਰੇਸ, ਇੱਕ ਗ੍ਰਿਫਤਾਰ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ