Saturday, September 19, 2026
ਤਾਜਾ ਖਬਰਾਂ
ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

Punjab

ਗੈਂਗਸਟਰਾਂ 'ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 19, 2026 07:51 PM

- *ਪੁਲਿਸ ਟੀਮਾਂ ਨੇ 233 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 567ਵੇਂ ਦਿਨ 17.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 19 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

242ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 72, 049 ਹੋ ਗਈਆਂ।

ਇਸ ਤੋਂ ਇਲਾਵਾ 233 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 567ਵੇਂ ਦਿਨ ਵੀ ਜਾਰੀ ਰੱਖਦਿਆਂ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 17.1 ਕਿਲੋਗ੍ਰਾਮ ਹੈਰੋਇਨ, 780 ਗ੍ਰਾਮ ਅਫੀਮ, 1085 ਨਸ਼ੀਲੀਆਂ ਗੋਲੀਆਂ ਅਤੇ 1650 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 567 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78, 233 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ: CM ਮਾਨ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ: ਵੈਟਰਨ ਆਗੂ ਨਮਿੱਤ ਸ਼ਰਧਾਂਜਲੀ ਸਭਾ 20 ਸਤੰਬਰ ਨੂੰ

ਅਕਾਲੀ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ 'ਆਪ' ਵਿੱਚ ਸ਼ਾਮਲ

ਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾ : CM ਮਾਨ

ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਗੁਰੂ ਨਾਲ ਜੋੜਨਾ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਮੰਤਵ - ਜਥੇਦਾਰ ਗੜਗੱਜ

ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼