Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 07:34 PM

— ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 585ਵੇਂ ਦਿਨ 90 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 7 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

260ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 230 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 76, 820 ਹੋ ਗਈ ਹੈ।

ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 585ਵੇਂ ਦਿਨ ਵੀ ਜਾਰੀ ਰੱਖਦਿਆਂ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 340 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 398 ਨਸ਼ੀਲੀਆਂ ਗੋਲੀਆਂ ਅਤੇ 10.99 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 585 ਦਿਨਾਂ ਵਿੱਚ 83, 049 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ