Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 11, 2026 08:03 PM

*— ਪੁਲਿਸ ਟੀਮਾਂ ਨੇ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 589ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 175 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 11 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 264ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

264ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77, 756 ਹੋ ਗਈ ਹੈ।

ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 589ਵੇਂ ਦਿਨ ਵੀ ਜਾਰੀ ਰੱਖਦਿਆਂ 175 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 10 ਕਿਲੋ ਗਾਂਜਾ, 3 ਕਿਲੋ ਭੁੱਕੀ, 968 ਨਸ਼ੀਲੀਆਂ ਗੋਲੀਆਂ ਅਤੇ 7300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 589 ਦਿਨਾਂ ਵਿੱਚ 84, 428 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼