Wednesday, October 21, 2026
ਤਾਜਾ ਖਬਰਾਂ
• ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ • ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

Punjab

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 21, 2026 07:17 PM

- *ਪੁਲਿਸ ਟੀਮਾਂ ਨੇ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 599ਵੇਂ ਦਿਨ 14.6 ਕਿਲੋ ਹੈਰੋਇਨ ਸਮੇਤ 123 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 21 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

274ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 226 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 79, 868 ਹੋ ਗਈ ਹੈ।

ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 599ਵੇਂ ਦਿਨ ਵੀ ਜਾਰੀ ਰੱਖਦਿਆਂ 123 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.6 ਕਿਲੋ ਹੈਰੋਇਨ, 2 ਕਿਲੋ ਭੁੱਕੀ, 1115 ਨਸ਼ੀਲੀਆਂ ਗੋਲੀਆਂ ਅਤੇ 22, 800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 599 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 87, 026 ਹੋ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਰਕਾਰ PUNBUS/PRTC ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਚੀਮਾ

180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਚੀਮਾ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ: DSP ਅਤੇ ਡਰੱਗ ਇੰਸਪੈਕਟਰ ਸਸਪੈਂਡ

ਪਰਮਿੰਦਰ ਝੋਟੇ ਦੀ ਕੁਰਬਾਨੀ ਪੰਜਾਬ ਵਿੱਚੋਂ ਨਸ਼ੇ ਖਤਮ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ ਅਮਿਤ ਸ਼ਾਹ ਵੱਲੋਂ ਸੀਬੀਆਈ ਇਨਕੁਆਇਰੀ ਦਾ ਸੈਨਿਕ ਵਿੰਗ ਵੱਲੋਂ ਸਵਾਗਤ - ਕੈਪਟਨ ਸਿੱਧੂ

ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ CRM ਮਸ਼ੀਨਾਂ ਖਰੀਦੀਆਂ

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ