Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | October 22, 2026 06:48 PM

- *ਪੁਲਿਸ ਟੀਮਾਂ ਨੇ 146 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁਧ ਦੇ 600ਵੇਂ ਦਿਨ 103 ਨਸ਼ਾ ਤਸਕਰ 10.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 22 ਅਕਤੂਬਰ : 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 275ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 446 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

275ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 80, 053 ਹੋਈਆਂ ਹਨ ।

ਇਸ ਤੋਂ ਇਲਾਵਾ 146 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਦੇ ਸਕਦੇ ਹਨ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 600ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿੱਚ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋਗ੍ਰਾਮ ਹੈਰੋਇਨ, 518 ਗ੍ਰਾਮ ਅਫੀਮ, 40 ਕਿਲੋਗ੍ਰਾਮ ਭੁੱਕੀ, 1378 ਨਸ਼ੀਲੀਆਂ ਗੋਲੀਆਂ ਅਤੇ 7, 550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 600 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 87, 196 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ 'ਤੇ ਪੰਜਾਬ CM ਨਾਲ ਦੁਰਵਿਵਹਾਰ: ਧਾਲੀਵਾਲ

ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਨੇ ਕੀਤਾ ਕਾਬੂ

ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਜੇ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਮੁਫ਼ਤ ਬਿਜਲੀ, ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਆਪ ਸਰਕਾਰ ਨੇ ਪਰਮਿੰਦਰ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ ਮੁੱਦਿਆਂ ਤੋਂ ਬਚਣ ਲਈ ਸੈਸ਼ਨ 9 ਮਿੰਟ ਵਿੱਚ ਕੀਤਾ ਖ਼ਤਮ: ਪਰਗਟ ਸਿੰਘ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਗੋਇਲ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ: ਡਾ. ਬਲਜੀਤ ਕੌਰ