Tuesday, October 27, 2026
ਤਾਜਾ ਖਬਰਾਂ
• ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

Punjab

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 08:45 PM

- *ਪੁਲਿਸ ਟੀਮਾਂ ਨੇ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 605ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 27 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 280ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 510 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

280ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 175 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81, 076 ਹੋ ਗਈ ਹੈ।

ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 605ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 800 ਕਿਲੋ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 3600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 605 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 88, 499 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: CM ਮਾਨ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: CM ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਮਾਨ

ਸਪੀਕਰ ਕੁਲਤਾਰ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ