Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 06:03 PM

- *ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 608ਵੇਂ ਦਿਨ 106 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 30 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 283ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 514 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

283ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81, 685 ਹੋ ਗਈ ਹੈ।

ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 608ਵੇਂ ਦਿਨ ਵੀ ਜਾਰੀ ਰੱਖਦਿਆਂ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 400 ਗ੍ਰਾਮ ਅਫੀਮ, 108 ਨਸ਼ੀਲੀਆਂ ਗੋਲੀਆਂ ਅਤੇ 22, 900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 608 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 89, 561 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ - ਸਪੀਕਰ ਸੰਧਵਾਂ

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਮਾਨ