Tuesday, April 21, 2026

Punjab

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 21, 2026 07:27 PM

— ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 61 ਨੂੰ ਪੁੱਛ-ਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 416ਵੇਂ ਦਿਨ, 1 ਕਿਲੋਗ੍ਰਾਮ ਹੈਰੋਇਨ ਸਮੇਤ 116 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 91ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 561 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 91ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22, 886 ਹੋ ਗਈ ਹੈ।

ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 416ਵੇਂ ਦਿਨ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.04 ਕਿਲੋ ਹੈਰੋਇਨ, 22 ਕਿਲੋ ਭੁੱਕੀ, 388 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 416 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60, 008 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਇੱਕ ਇੰਡਸਟਰੀ-ਅਕਾਦਮੀਆ-ਐਚਆਰ ਮੀਟ 2026 ਦਾ ਆਯੋਜਨ ਕੀਤਾ

ਐਸ.ਸੀ. ਕਮਿਸ਼ਨ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

CM ਮਾਨ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

DSP ਦੀ ਗੋਲੀ ਲੱਗਣ ਨਾਲ ਹੋਈ ਸ਼ੱਕੀ ਹਾਲਾਤਾਂ 'ਚ ਮੌਤ

ਅਦਾਕਾਰਾ ਸੋਨਮ ਬਾਜਵਾ ਦੀ ਨਵੀਂ ਫਿਲਮ 'ਤੇ ਅਦਾਲਤ ਨੇ ਲਾਈ ਰੋਕ

'ਲਾਰੈਂਸ ਆਫ਼ ਪੰਜਾਬ' ਸੀਰੀਜ਼ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਤਾਇਆ ਇਤਰਾਜ਼, ਬੈਨ ਲਾਉਣ ਦੀ ਕੀਤੀ ਮੰਗ